ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ! ਐਕਸਾਈਜ਼ ਵਿਭਾਗ ਨੇ ਕੀਤੀ ਵੱਡੀ ਕਾਰਵਾਈ
Wednesday, Oct 29, 2025 - 11:00 AM (IST)
ਚੰਡੀਗੜ੍ਹ (ਰੋਹਾਲ) : ਆਬਕਾਰੀ ਵਿਭਾਗ ਨੇ ਸ਼ਹਿਰ 'ਚ ਸ਼ਰਾਬ ਦੇ 16 ਠੇਕੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਇਨ੍ਹਾਂ ਠੇਕਿਆਂ ਦੀ ਲਾਇਸੈਂਸ ਫ਼ੀਸ ਨਾ ਦਿੱਤੇ ਜਾਣ ਦੇ ਕਾਰਨ ਦਿੱਤੇ ਗਏ ਹਨ। ਇਹ ਸ਼ਰਾਬ ਦੇ ਠੇਕੇ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੇ ਪਰਿਵਾਰ ਨਾਲ ਸਬੰਧਿਤ ਦੱਸੇ ਗਏ ਹਨ ਪਰ ਇਨ੍ਹਾਂ ਸ਼ਰਾਬ ਦੇ ਠੇਕਿਆਂ ਦੀ ਲਾਇਸੈਂਸ ਫ਼ੀਸ ਨਹੀਂ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ 3 ਲੱਖ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਸ਼ੁਰੂ ਕੀਤਾ ਇਹ ਪ੍ਰੋਗਰਾਮ
ਇਸ ਕਾਰਨ ਆਬਕਾਰੀ ਵਿਭਾਗ ਨੇ ਸੋਮਵਾਰ ਦੇਰ ਸ਼ਾਮ ਇਨ੍ਹਾਂ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੋ ਗਿਆ ਵੱਡਾ ਐਲਾਨ, ਮਾਨ ਸਰਕਾਰ ਨੇ ਖਿੱਚੀ ਤਿਆਰੀ, ਪੜ੍ਹੋ ਪੂਰੀ ਖ਼ਬਰ
ਆਬਕਾਰੀ ਵਿਭਾਗ ਦੇ ਅਨੁਸਾਰ ਲਾਇਸੈਂਸ ਫ਼ੀਸ ਨਾ ਅਦਾ ਕਰਨ ਵਾਲੀਆਂ ਇਨ੍ਹਾਂ ਫਰਮਾਂ ਨੂੰ ਬਲੈਕ ਲਿਸਟ ਕੀਤਾ ਜਾਵੇਗਾ ਤਾਂ ਜੋ ਭਵਿੱਖ 'ਚ ਹੋਣ ਵਾਲੀ ਟੈਂਡਰ ਪ੍ਰਕਿਰਿਆ 'ਚ ਇਹ ਫਰਮਾਂ ਸ਼ਾਮਲ ਨਾ ਹੋ ਸਕਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
