ਅਨਮੋਲ ਗਗਨ ਮਾਨ ਵੱਲੋਂ ਨਗਰ ਕੌਂਸਲ ਖਰੜ ਅਧੀਨ ਆਉਂਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਦੇ ਹੁਕਮ

Wednesday, Dec 07, 2022 - 10:46 PM (IST)

ਅਨਮੋਲ ਗਗਨ ਮਾਨ ਵੱਲੋਂ ਨਗਰ ਕੌਂਸਲ ਖਰੜ ਅਧੀਨ ਆਉਂਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਦੇ ਹੁਕਮ

ਚੰਡੀਗੜ੍ਹ (ਬਿਊਰੋ) : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਲਕਾ ਖਰੜ 'ਚ ਉਸਾਰੀ ਅਧੀਨ ਗੈਰ-ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ। ਉਨ੍ਹਾਂ ਨਗਰ ਕੌਂਸਲ ਦਾ ਰਿਕਾਰਡ ਚੈੱਕ ਕਰਕੇ ਦੇਖਿਆ ਕਿ ਕਈ ਨਾਜਾਇਜ਼ ਥਾਵਾਂ ਦੇ ਗਲਤ ਨਕਸ਼ੇ ਪਾਸ ਕੀਤੇ ਗਏ ਸਨ, ਜਿਸ 'ਤੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜੰਮ ਕੇ ਕਲਾਸ ਲਾਈ। ਉਨ੍ਹਾਂ ਨਗਰ ਕੌਂਸਲ ਦੇ ਕੰਮਾਂ ਦਾ ਵੇਰਵਾ ਲਿਆ ਅਤੇ ਰਿਕਾਰਡ ਦੀ ਜਾਂਚ ਵੀ ਕੀਤੀ।

ਇਹ ਵੀ ਪੜ੍ਹੋ : 12 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਰੋਹ 'ਚ ਆ ਕੇ ਬੰਦ ਕੀਤਾ DC ਦਫ਼ਤਰ ਦਾ ਗੇਟ

ਮੰਤਰੀ ਨੇ ਜਦੋਂ ਨਗਰ ਕੌਂਸਲ ਖਰੜ ਦੇ ਈ. ਓ. ਮਨਵੀਰ ਸਿੰਘ ਗਿੱਲ ਤੋਂ ਇਸ ਦਾ ਸਪੱਸ਼ਟੀਕਰਨ ਮੰਗਿਆ ਕਿ ਸ਼ਾਮਲਾਟ ਵਾਲੀ ਜਗ੍ਹਾ ਦੇ ਗਲਤ ਨਕਸ਼ੇ ਪਾਸ ਕੀਤੇ ਗਏ ਹਨ ਤਾਂ ਈ. ਓ. ਨੇ ਮੰਨਿਆ ਕਿ ਗਲਤ ਹੋਇਆ ਹੈ ਅਤੇ ਗਲਤ ਪਾਏ ਨਕਸ਼ਿਆਂ ਨੂੰ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਐੱਸ.ਡੀ.ਐੱਮ. ਖਰੜ ਨੂੰ ਹਦਾਇਤ ਕੀਤੀ ਕਿ ਬਿਲਡਰਾਂ ਵੱਲੋਂ ਲੋਕਾਂ ਨੂੰ ਜ਼ਮੀਨ-ਜਾਈਜਾਦ ਵੇਚਣ ਸਮੇਂ ਨਕਸ਼ੇ ਵਿੱਚ ਦਰਸਾਈਆਂ ਸਹੂਲਤਾਂ ਨੂੰ ਅਮਲ 'ਚ ਲਿਆਂਦਾ ਜਾਵੇ ਅਤੇ ਕਮੇਟੀ ਗਠਿਤ ਕਰਕੇ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਸ੍ਰੀ ਪਟਨਾ ਸਾਹਿਬ ਵਿਖੇ ਚੱਲ ਰਹੀ ਹੁੱਲੜਬਾਜ਼ੀ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਨੂੰ ਕੀਤੀ ਇਹ ਤਾੜਨਾ

ਨਾਜਾਇਜ਼ ਕਾਲੋਨੀਆਂ ਦੇ ਨਕਸ਼ਿਆਂ ਦਾ ਮੰਗਿਆ ਵੇਰਵਾ

ਮੰਤਰੀ ਨੇ ਕਿਹਾ ਕਿ ਸ਼ਹਿਰ 'ਚ ਵੱਖ-ਵੱਖ ਥਾਵਾਂ ’ਤੇ ਨਾਜਾਇਜ਼ ਕਾਲੋਨੀਆ ਦੇ ਨਕਸ਼ੇ, ਜੋ ਕਿ ਮਿਲੀਭੁਗਤ ਨਾਲ ਪਾਸ ਕੀਤੇ ਗਏ ਸਨ, ਦਾ ਵੇਰਵਾ ਵੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਗੈਰ-ਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਸ ਮੌਕੇ ਮੰਤਰੀ ਨੇ ਮੌਕੇ ’ਤੇ ਮੌਜੂਦ ਐੱਸ. ਡੀ. ਐੱਮ. ਖਰੜ ਰਵਿੰਦਰ ਸਿੰਘ ਨੂੰ ਨਿਰਦੇਸ਼ ਦਿੱਤੇ ਕਿ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਮਾਮਲੇ 'ਚ ਦੋਸ਼ੀ ਪਾਏ ਗਏ ਅਧਿਕਾਰੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਖਰੜ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਹਲਕੇ ’ਚ ਜਿੱਥੇ ਵੀ ਨਾਜਾਇਜ਼ ਨਿਰਮਾਣ ਚੱਲ ਰਿਹਾ ਹੈ, ਉਸ ਸਬੰਧੀ ਜਾਣਕਾਰੀ ਮੇਰੇ ਤੱਕ ਪਹੁੰਚਾਈ ਜਾਵੇ। ਇਸ ਮੌਕੇ ਨਗਰ ਕੌਂਸਲ ਖਰੜ ਦੇ ਕਾਰਜਸਾਧਕ ਅਫ਼ਸਰ ਮਨਵੀਰ ਸਿੰਘ ਗਿੱਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : MP ਸੰਜੀਵ ਅਰੋੜਾ ਵੱਲੋਂ ਚੁੱਕੇ ਗਏ NHAI ਮੁੱਦੇ 'ਤੇ ਗਡਕਰੀ ਨੇ ਸੰਸਦ 'ਚ ਦਿੱਤਾ ਇਹ ਜਵਾਬ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News