ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹਾ ਹੁਸ਼ਿਆਰਪੁਰ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ

Saturday, Mar 06, 2021 - 08:29 PM (IST)

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹਾ ਹੁਸ਼ਿਆਰਪੁਰ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ

ਹੁਸ਼ਿਆਰਪੁਰ (ਵਰਿੰਦਰ ਪੰਡਿਤ ) : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ’ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿੱਚ ਦੁਬਾਰਾ ਦਿਨ ਪ੍ਰਤੀ ਵੱਧਣ ਦੇ ਮੱਦੇਨਜ਼ਰ ਲੋਕਹਿੱਤ ਨੂੰ ਧਿਆਨ ’ਚ ਰੱਖਦੇ ਹੋਏ ਕੀਮਤੀ ਜਾਨਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤੇ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ 2005 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਸੀਮਾ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਕੋਰੋਨਾ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਲੱਗਾ ਰਾਤ ਦਾ ਕਰਫ਼ਿਊ

ਉਨ੍ਹਾਂ ਦੱਸਿਆ ਕਿ ਨਾਈਟ ਕਰਫਿਊ ਦੌਰਾਨ ਐਮਰਜੈਂਸੀ ਮੈਡੀਕਲ ਸੇਵਾਵਾਂ ਅਤੇ ਸਮਾਨ ਢੋਹਣ ਵਾਲੇ ਵਾਹਨਾਂ ਜਿਵੇਂ ਕਿ ਟਰੱਕ ਆਦਿ ਨੂੰ ਛੂਟ ਰਹੇਗੀ। ਇਹ ਹੁਕਮ ਅੱਜ 6 ਮਾਰਚ 2021 ਤੋਂ ਲਾਗੂ ਹੋ ਕੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਕੋਵਿਡ-19 ਮਹਾਮਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ 2005 ਅਤੇ ਐਪੀਡੈਮਿਕ ਡਿਸੀਜ ਐਕਟ 1897 ਪਹਿਲੇ ਹੀ ਇਨਵੋਕ ਕੀਤਾ ਜਾ ਚੁੱਕਾ ਹੈ। ਇਥੇ ਦੱਸਣਯੋਗ ਹੈ ਕਿ ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਭਾਵੇਂ ਵੈਕਸੀਨੇਸ਼ਨ ’ਤੇ ਬਹੁਤ ਜ਼ੋਰ ਦਿੱਤਾ ਜਾ ਰਿਹਾ ਹੈ ਪਰ ਫਿਰ ਵੀ ਕੋਰੋਨਾ ਲਾਗ ਦੀ ਬੀਮਾਰੀ ਦਾ ਕਹਿਰ ਖ਼ਤਮ ਨਹੀਂ ਹੋ ਰਿਹਾ। ਜ਼ਿਲ੍ਹੇ ਵਿਚ ਦਿਨੋ-ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ।

ਇਹ ਵੀ ਪੜ੍ਹੋ :  ਕੈਪਟਨ ਦੇ ਰਾਜ ’ਚ ਪੰਜਾਬੀ ਯੂਨੀਵਰਸਿਟੀ ਆਖਰੀ ਸਾਹਾਂ ’ਤੇ : ਬੀਰ ਦਵਿੰਦਰ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ  


author

Anuradha

Content Editor

Related News