ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜੰਗੀ ਪੱਧਰ ’ਤੇ ਮੁਹੱਈਆ ਕਰਵਾਉਣ ਦੇ ਹੁਕਮ

08/25/2023 5:55:02 PM

ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ’ਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ । ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐੱਸ. ਡੀ. ਐੱਮਜ. ਅਤੇ ਮਾਲ ਅਧਿਕਾਰੀ ਇਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇ. ਏ. ਪੀ. ਸਿਨਹਾ ਵੱਲੋਂ ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਵੰਡ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਮੁਆਵਜ਼ੇ ਦੀ ਵੰਡ ਸਬੰਧੀ ਸਮੁੱਚਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਪੂਰਾ ਕਰਨ ਦੇ ਯਤਨ ਜਾਰੀ ਹਨ ਤਾਂ ਜੋ ਲੋਕਾਂ ਦੇ ਹੋਏ ਨੁਕਸਾਨ ਦੀ ਜਲਦ ਭਰਪਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਲਈ DC ਨੇ ਜਾਰੀ ਕੀਤੇ ਹੁਕਮ 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਮੁਤਾਬਕ ਮੁਆਵਜ਼ਾ ਰਾਸ਼ੀ ਪੀੜਤਾਂ ਦੇ ਖਾਤਿਆਂ ’ਚ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ ’ਤੇ ਸਮੁੱਚੇ ਕਾਰਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪ੍ਰਭਾਵਿਤ ਵਿਅਕਤੀ ਮੁਆਵਜ਼ਾ ਹਾਸਲ ਕਰਨ ਤੋਂ ਵਾਂਝਾ ਨਾ ਰਹਿ ਜਾਵੇ।

ਇਹ ਵੀ ਪੜ੍ਹੋ : 61 ਸਾਲ ਪਹਿਲਾਂ ਇਸਰੋ ਦੀ ਰੱਖੀ ਸੀ ਨੀਂਹ, ਵਿਕਰਮ ਦੇ ਨਾਲ ਚੰਦ ’ਤੇ ਚੱਲਿਆ ਸਾਰਾਭਾਈ ਦਾ ਸੁਫ਼ਨਾਨੋਟ - ਇ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News