ਵੱਡੀ ਖ਼ਬਰ : ਬਰਖਾਸਤ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਬਹਾਲ ਕਰਨ ਦੇ ਹੁਕਮ

Friday, Feb 02, 2024 - 06:51 PM (IST)

ਵੱਡੀ ਖ਼ਬਰ : ਬਰਖਾਸਤ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਬਹਾਲ ਕਰਨ ਦੇ ਹੁਕਮ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਉਮਰਾਨੰਗਲ ਦੇ ਖ਼ਿਲਾਫ਼ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਕੇਸ ਦੀ ਐੱਫ. ਆਈ. ਆਰ. ਦਰਜ ਹੈ। ਜਿਸ ਕਰਕੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਇਸ ਸੰਬੰਧ ਵਿਚ ਵੱਡਾ ਫ਼ੈਸਲਾ ਸੁਣਾਇਆ ਹੈ, ਜਿਸ ਵਿਚ ਹਾਈਕੋਰਟ ਨੇ ਸਸਪੈਂਡ ਆਰਡਰ ਰੱਦ ਕਰ ਦਿੱਤੇ ਹਨ। ਹਾਲਾਂਕਿ ਇਸ ਮਾਮਲੇ ਵਿਚ ਅਜੇ ਵਸਤ੍ਰਿਤ ਹੁਕਮ ਆਉਣੇ ਬਾਕੀ ਹਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਕੀਤੀ ਸਿਆਸਤ ਛੱਡਣ ਦੀ ਗੱਲ, ਟਵਿੱਟਰ ’ਤੇ ਪਾਈ ਪੋਸਟ

ਇਥੇ ਇਹ ਵੀ ਦੱਸਣਯੋਗ ਹੈ ਕਿ 2019 ਵਿਚ ਪਰਮਰਾਜ ਸਿੰਘ ਉਮਰਾਨੰਗਲ ਨੂੰ ਕੋਟਕਪੂਰਾ ਬਹਿਬਲ ਕਲਾਂ ਗੋਲੀ ਕਾਂਡ ਦੇ ਚੱਲਦੇ ਸਸਪੈਂਡ ਕੀਤਾ ਗਿਆ ਸੀ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ‘ਚ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਣ ਉਹ ਮੁੜ ਤੋਂ ਨੌਕਰੀ ਜੁਆਇਨ ਕਰ ਸਕਣਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News