ਮੁੱਖ ਮੰਤਰੀ ਵੱਲੋਂ ਵਿੱਤ ਵਿਭਾਗ ਨੂੰ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਹੁਕਮ

10/05/2021 7:08:24 PM

ਚੰਡੀਗੜ੍ਹ (ਬਿਊਰੋ) : ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਚੰਨੀ ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਭਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਤੇ ਮੰਤਰੀ ਕਿਸ ਨੂੰ ਬਣਾਈਏ, ਹੁਣ ਦਿੱਲੀ ਤੋਂ ਫੈਸਲੇ ਹੋਣ ਲੱਗੇ : ਸੁਖਬੀਰ ਬਾਦਲ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਤਰ੍ਹਾਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਅਜਿਹੀ ਸੋਧੀ ਹੋਈ ਪੈਨਸ਼ਨ ਇਕ ਜੁਲਾਈ, 2021 ਤੋਂ ਪੈਨਸ਼ਨਰਾਂ ਨੂੰ ਇਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਜ਼ੁਲਮ ਦੀ ਹੱਦ ਹੈ ਲਖੀਮਪੁਰ ਖੀਰੀ ’ਚ ਸਰਕਾਰੀ ਗੁੰਡਾਗਰਦੀ : ਮਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News