ਚਾਈਨਾ ਡੋਰ ਵੇਚਣ, ਸਟੋਰ ਕਰਨ ''ਤੇ ਪਾਬੰਦੀ ਦੇ ਹੁਕਮ
Monday, Jan 19, 2026 - 04:41 PM (IST)
ਫਾਜ਼ਿਲਕਾ (ਲੀਲਾਧਰ) : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ. ਏ. ਐਸ ਨੇ ਬੀ. ਐੱਨ. ਐੱਸ. ਐੱਸ 2023 ਦੀ ਧਾਰਾ 163(ਪੁਰਾਣੀ ਸੀਆਰਪੀਸੀ, 1973 ਦੀ ਧਾਰਾ 144 ) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ 28 ਫਰਵਰੀ 2026 ਤੱਕ ਪੂਰੇ ਜ਼ਿਲ੍ਹਾ ਫਾਜਿਲਕਾ 'ਚ ਲਾਗੂ ਰਹਿਣਗੇ।
ਉਨ੍ਹਾਂ ਕਿਹਾ ਕਿ ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ ਉਂਗਲਾਂ ਕੱਟ ਜਾਂਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਲਈ ਇਸ ਕਾਰਵਾਈ ਨੂੰ ਰੋਕਣ ਲਈ ਢੁੱਕਵੇ ਕਦਮ ਚੁੱਕਣ ਦੀ ਫੌਰੀ ਲੋੜ ਹੈ।
.
