ਐਕਸ਼ਨ ਮੋਡ 'ਚ ਭਗਵੰਤ ਮਾਨ, ਭ੍ਰਿਸ਼ਟਾਚਾਰ ਵਿਰੁੱਧ ਮਿਲੀ ਸ਼ਿਕਾਇਤ ਸਬੰਧੀ ਤੁਰੰਤ ਜਾਂਚ ਦੇ ਦਿੱਤੇ ਹੁਕਮ

Saturday, Mar 26, 2022 - 10:53 AM (IST)

ਐਕਸ਼ਨ ਮੋਡ 'ਚ ਭਗਵੰਤ ਮਾਨ, ਭ੍ਰਿਸ਼ਟਾਚਾਰ ਵਿਰੁੱਧ ਮਿਲੀ ਸ਼ਿਕਾਇਤ ਸਬੰਧੀ ਤੁਰੰਤ ਜਾਂਚ ਦੇ ਦਿੱਤੇ ਹੁਕਮ

ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ’ਚ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਸਹਿਣ ਨਹੀਂ ਕਰੇਗੀ ਅਤੇ ਇਸ ਨੂੰ ਹਰ ਹਾਲ ’ਚ ਖ਼ਤਮ ਕੀਤਾ ਜਾਵੇਗਾ। ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਐਂਟੀ ਕੁਰੱਪਸ਼ਨ ਐਕਸ਼ਨ ਹੈਲਪਲਾਈਨ ’ਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਰਿਸ਼ਵਤ ਮੰਗਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗੰਭੀਰ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜਨਤਾ ਨੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੀ ਸਰਕਾਰ ਨੂੰ ਭਾਰੀ ਬਹੁਮਤ ਵਿਧਾਨ ਸਭਾ ਚੋਣਾਂ ’ਚ ਦਿੱਤਾ ਹੈ ਅਤੇ ਜਨਤਾ ਨੂੰ ਹਰ ਹਾਲ ’ਚ ਰਿਸ਼ਵਤਖੋਰੀ ਤੋਂ ਮੁਕਤੀ ਦਿਵਾਈ ਜਾਵੇਗੀ।

ਇਹ ਵੀ ਪੜ੍ਹੋ: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਪੰਜਾਬੀ ਗਾਇਕ, ਗੈਂਗਸਟਰ ਲੱਕੀ ਪਟਿਆਲ ਦਾ ਖ਼ਾਸ ਗੁਰਗਾ ਹਥਿਆਰਾਂ ਸਣੇ ਗ੍ਰਿਫ਼ਤਾਰ

PunjabKesari

ਹੈਲਪਲਾਈਨ ’ਤੇ ਸ਼ਿਕਾਇਤਾਂ ਭੇਜਣ ਦਾ ਸਿਲਸਿਲਾ ਜਾਰੀ
ਭਗਵੰਤ ਮਾਨ ਸਰਕਾਰ ਵੱਲੋਂ ਬਣਾਈ ਗਈ ਐਂਟੀ-ਕੁਰੱਪਸ਼ਨ ਐਕਸ਼ਨ ਹੈਲਪਲਾਈਨ ’ਤੇ ਸ਼ਿਕਾਇਤਾਂ ਭੇਜਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਨਾ ਸਿਰਫ਼ ਨਵੀਆਂ ਸ਼ਿਕਾਇਤਾਂ, ਸਗੋਂ ਲੋਕਾਂ ਨੇ ਹੁਣ ਪੁਰਾਣੀਆਂ ਸ਼ਿਕਾਇਤਾਂ ਵੀ ਐਕਸ਼ਨ ਹੈਲਪਲਾਈਨ ’ਤੇ ਭੇਜਣੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬੇ ’ਚ ਲੋਕ ਭ੍ਰਿਸ਼ਟਾਚਾਰ ਤੋਂ ਕਾਫ਼ੀ ਪ੍ਰੇਸ਼ਾਨ ਰਹੇ ਹਨ। ਉਸ ਨੂੰ ਵੇਖਦੇ ਹੋਏ ਹੁਣ ਉਨ੍ਹਾਂ ਨੂੰ ਐਕਸ਼ਨ ਹੈਲਪਲਾਈਨ ਦੇ ਰੂਪ ’ਚ ਇਕ ਹਥਿਆਰ ਮਿਲ ਗਿਆ ਹੈ। ਇਸ ਦਾ ਇਕ ਮਨੋਵਿਗਿਆਨਕ ਅਸਰ ਵੀ ਹੋਣਾ ਸ਼ੁਰੂ ਹੋ ਗਿਆ ਹੈ। ਲੋਕ ਹੁਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਹਿ ਰਹੇ ਹਨ ਕਿ ਜੇਕਰ ਉਨ੍ਹਾਂ ਨੇ ਉਨ੍ਹਾਂ ਦੇ ਕੰਮ ਨਾ ਕੀਤੇ ਤਾਂ ਉਹ ਉਨ੍ਹਾਂ ਦੀ ਸ਼ਿਕਾਇਤ ਹੈਲਪਲਾਈਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦੇਣਗੇ। ਮੁੱਖ ਮੰਤਰੀ ਨੇ ਪਹਿਲਾਂ ਹੀ ਕਿਹਾ ਹੈ ਕਿ ਹੈਲਪਲਾਈਨ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਪਹਿਲਾਂ ਉਹ ਅਧਿਕਾਰੀਆਂ ਤੋਂ ਜਾਂਚ ਕਰਵਾਉਣਗੇ ਅਤੇ ਉਸ ’ਚ ਜੇਕਰ ਕੋਈ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ ਵਿਖੇ ਵੰਡਰਲੈਂਡ ’ਚ ਮੌਜ ਮਸਤੀ ਕਰਨ ਆਏ 15 ਸਾਲਾ ਬੱਚੇ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News