ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ''ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ
Friday, Dec 19, 2025 - 06:27 PM (IST)
ਗੁਰਦਾਸਪੁਰ (ਵਿਨੋਦ)- ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 21 ਦਸੰਬਰ 2025 ਨੂੰ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿਚ ਡਿਊਟੀ ’ਤੇ ਹੋਣਗੇ ।
ਇਹ ਵੀ ਪੜ੍ਹੋ- ਪੰਜਾਬ : SHO ਦੀ ਦਰਦਨਾਕ ਮੌਤ, ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਸੀ ਐਂਬੂਲੈਂਸ
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਫਤਰ ਜਿਲਾ ਸਿੱਖਿਆ ਅਫਸਰ (ਸੈ.ਸਿ.),ਗੁਰਦਾਸਪੁਰ ਵਲੋਂ ਪ੍ਰਾਪਤ ਰਾਹੀਂ ਇਸ ਦਫਤਰ ਨੂੰ ਸੂਚਿਤ ਕੀਤਾ ਹੈ ਕਿ ਨਿੱਜੀ ਸਹਾਇਕ, ਸੀਨੀਅਰ ਸਹਾਇਕ ਕਮ ਇੰਸਪੈਕਟਰ, ਜ਼ਿਲ੍ਹਾ ਖਜ਼ਾਨਚੀ, ਸੀਨੀਅਰ ਸਹਾਇਕ, ਨਾਇਬ ਤਹਿਸੀਲਦਾਰ ਅਤੇ ਖਜ਼ਾਨਚੀ ਅਫ਼ਸਰ ਦੀ ਪ੍ਰੀਖਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ 21 ਦਸੰਬਰ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਪ੍ਰੀਖਿਆ ਸਵੇਰੇ 11:00 ਵਜੇ ਤੋਂ ਦੁਪਿਹਰ 1:00 ਵਜੇ ਤੱਕ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨਾਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ...
ਇਸ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਹੈ, ਤਾਂ ਜੋ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਵਿਦੇਸ਼ 'ਚ ਭਾਰਤ ਦੀ ਸ਼ਾਨ ਬਣਿਆ ਬਾਕਸਰ ਲਵ ਬੰਬੋਰਿਆ, ਕਈਆਂ ਨੂੰ ਹਰਾ ਕੇ ਮਨਵਾ ਚੁੱਕੈ ਆਪਣਾ ਲੋਹਾ
