ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਲਈ ਜਲੰਧਰ ਦੇ DC ਨੇ ਜਾਰੀ ਕੀਤੇ ਹੁਕਮ
Friday, Aug 25, 2023 - 05:30 PM (IST)

ਜਲੰਧਰ (ਬਿਊਰੋ) : ਜਲੰਧਰ ਜ਼ਿਲ੍ਹੇ ’ਚ 0 ਤੋਂ 5 ਸਾਲ ਦੀ ਉਮਰ ਦੇ 3000 ਦੇ ਕਰੀਬ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਲਈ ਸਿਹਤ ਵਿਭਾਗ ਵਲੋਂ ਮਿਸ਼ਨ ਇੰਦਰਧਨੁੱਸ਼-5.0 ਤਹਿਤ 11 ਸਤੰਬਰ ਤੋਂ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਮੁਹਿੰਮ ਤਿੰਨ ਪੜ੍ਹਾਵਾਂ ’ਚ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਟੀਕਾਕਰਨ ਦੌਰਾਨ ਵਾਂਝੇ ਰਹਿ ਗਏ 3000 ਬੱਚਿਆਂ ਲਈ ਟੀਕਾਕਰਨ ਦਾ ਪਹਿਲਾ ਪੜ੍ਹਾਅ 11 ਤੋਂ 15 ਸਤੰਬਰ, ਇਸੇ ਤਰ੍ਹਾਂ ਦੂਜਾ ਪੜ੍ਹਾਅ 9 ਤੋਂ 14 ਅਕਤੂਬਰ ਅਤੇ ਤੀਜਾ ਪੜ੍ਹਾਅ 20 ਤੋਂ 25 ਨਵਬੰਰ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਿਥੇ ਇਹ ਬੱਚੇ ਰਹਿੰਦੇ ਹਨ, ਦੀ ਪਛਾਣ ਕਰ ਲਈ ਗਈ ਹੈ ਅਤੇ ਇਨ੍ਹਾਂ ਨੂੰ ਕਵਰ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਪਹਿਲਾਂ ਹੀ ਇਸ ਸਬੰਧੀ 272 ਏ. ਐੱਨ. ਐੱਮਜ਼ ਅਤੇ 1400 ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਪੁਲਸ, ਸਿੱਖਿਆ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਦੌਰਾਨ ਸਿਹਤ ਟੀਮਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਿਸ਼ਨ ਇੰਦਰਧਨੁੱਸ਼ 5.0 ਵੈਕਸੀਨੇਸ਼ਨ ਪ੍ਰੋਗਰਾਮ ਹੈ ਜਿਸ ਦਾ ਮੰਤਵ ਵੈਕਸੀਨ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਨਾ ਹੈ।
ਇਹ ਵੀ ਪੜ੍ਹੋ : ਡਾਕਟਰਾਂ ਦੇ ਵਿਰੋਧ ਪਿੱਛੋਂ ਸਰਕਾਰ ਨੇ ਮੁਲਤਵੀ ਕੀਤੀਆਂ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਦੀਆਂ ਨਵੀਆਂ ਹਦਾਇਤਾਂ
ਉਨ੍ਹਾਂ ਕਿਹਾ ਕਿ ਹਰੇਕ ਬੱਚੇ ਨੂੰ ਵੈਕਸੀਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਿਸ਼ਨ ਇੰਦਰਧਨੁੱਸ਼ 5.0 ਤਹਿਤ ਸਮੁੱਚੀ ਵੈਕਸੀਨ ਪ੍ਰਕਿਰਿਆ ਨੂੰ ਪੋਰਟਲ ਯ-ਵਿਨ (ਵਿਨ ਓਵਰ ਵੈਕਸੀਨ) ਰਾਹੀਂ ਡਿਜੀਟਲ ਕੀਤਾ ਜਾਵੇਗਾ। ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਡੀ-ਐਡਿਕਸ਼ਨ ਅਤੇ ਰੀਹੈਬਲੀਟੇਸ਼ਨ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਓਟਸ ਕਲੀਨਿਕਾਂ, ਸ਼ੇਖੇ ਮੁੜ ਵਸੇਬਾ ਸੈਂਟਰ ਅਤੇ ਸਿਵਲ ਹਸਪਤਾਲ ਤੇ ਨੂਰਮਹਿਲ ਦੇ ਡੀ-ਐਡਿਕਸ਼ਨ ਸੈਂਟਰਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਮਨ ਕੁਮਾਰ ਸ਼ਰਮਾ, ਡੀ. ਐੱਮ. ਸੀ. ਡਾ. ਜੋਤੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਸਕੂਲ ਲੈਕਚਰਾਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8