ਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ, ਝੁੱਗੀਆਂ-ਝੌਂਪੜੀਆਂ ਵਾਲੇ 1996 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

Sunday, Jun 13, 2021 - 11:24 AM (IST)

ਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ, ਝੁੱਗੀਆਂ-ਝੌਂਪੜੀਆਂ ਵਾਲੇ 1996 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

ਚੰਡੀਗੜ੍ਹ (ਅਸ਼ਵਨੀ) : ਝੁੱਗੀਆਂ- ਝੋਂਪੜੀਆਂ ਵਾਲਿਆਂ ਲਈ ਆਪਣਾ ਖੁਦ ਦਾ ਮਕਾਨ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਤਹਿਤ 6 ਜ਼ਿਲ੍ਹਿਆਂ ਵਿਚ ਝੁੱਗੀਆਂ-ਝੌਂਪੜੀਆਂ ਵਿਚ ਰਹਿੰਦੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਇੱਥੇ ‘ਬਸੇਰਾ’ਯੋਜਨਾ ਅਧੀਨ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸੰਚਾਲਨ ਕਮੇਟੀ ਦੀ ਤੀਸਰੀ ਮੀਟਿੰਗ ਵਿਚ ਦਿੱਤੀ ਗਈ। ਜਿਨ੍ਹਾਂ 1996 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ ਉਹ ਪਟਿਆਲਾ, ਲੁਧਿਆਣਾ, ਮਾਨਸਾ, ਫਿਰੋਜ਼ਪੁਰ, ਬਰਨਾਲਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਬਣੀਆਂ 24 ਝੁੱਗੀਆਂ-ਝੌਂਪੜੀਆਂ ਵਾਲੀਆਂ ਥਾਵਾਂ ’ਤੇ ਰਹਿ ਰਹੇ ਹਨ। ਬਸੇਰਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸਰਵੇਖਣ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ 11,000 ਹੋਰ ਝੁੱਗੀਆਂ ਝੌਂਪੜੀਆਂ ਵਾਲਿਆਂ ਨੂੰ ਮਾਲਕੀ ਅਧਿਕਾਰ ਦੇਣ ਦੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁਲਾਂਕਣ ਕਰਨਾ ਕੀਤਾ ਸ਼ੁਰੂ

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸਾਰੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਯੋਗ ਲਾਭਪਾਤਰੀਆਂ ਦੀ ਪਛਾਣ ਵਾਸਤੇ ਸਰਵੇਖਣ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਮਾਲਕੀ ਅਧਿਕਾਰ ਦਿੱਤੇ ਜਾ ਸਕਣ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਵਿਤ ਵਿਭਾਗ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਵੇਕ ਪ੍ਰਤਾਪ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ : ਹਾਈਕੋਰਟ ਦੇ ਹੁਕਮ, ਹੱਤਿਆ ਮਾਮਲੇ ’ਚ ਉਮਰਕੈਦ ਦੀ ਸਜ਼ਾ ਕੱਟ ਰਹੇ ਮੁਲਜ਼ਮ ਨੂੰ ਕੀਤਾ ਬਰੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News