ਪਠਾਨਕੋਟ ਵਾਸੀਆਂ ਲਈ ਅਹਿਮ ਖ਼ਬਰ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

05/13/2020 8:31:36 PM

ਪਠਾਨਕੋਟ (ਸ਼ਾਰਦਾ, ਕੰਵਲ) : ਕੋਰੋਨਾ ਵਾਇਰਸ ਦੇ ਕਹਿਰ ਨੇ ਪੂਰੇ ਪੰਜਾਬ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਇਸ ਦੌਰਾਨ ਪਠਾਨਕੋਟ ਵਾਸੀਆਂ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਥੋੜ੍ਹੀ ਜਿਹੀ ਰਾਹਤ ਦਿੱਤੀ ਗਈ ਹੈ। ਗੁਰਪ੍ਰੀਤ ਸਿੰਘ ਖੈਹਿਰਾ ਜ਼ਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਸੀ. ਆਰ. ਪੀ. ਸੀ. 1973 ਦੀ ਧਾਰਾ-144 ਅਧੀਨ ਜ਼ਿਲ੍ਹਾ ਪਠਾਨਕੋਟ ਅੰਦਰ 23 ਮਾਰਚ, 2020 ਨੂੰ ਕਰਫਿਊ ਦਾ ਹੁਕਮ ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ ► ਕੋਰੋਨਾ ਦਾ ਹੱਬ ਬਣੇ ਅੰਮ੍ਰਿਤਸਰ ਲਈ ਅਹਿਮ ਖਬਰ, ਪ੍ਰਸ਼ਾਸਨ ਨੇ ਕੀਤਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹੋਈਆਂ ਹਦਾਇਤਾਂ ਦੇ ਸਨਮੁੱਖ ਜ਼ਿਲ੍ਹਾ ਪਠਾਨਕੋਟ 'ਚ ਛੋਟਾਂ ਦਿੱਤੀਆਂ ਗਈਆਂ ਹਨ। ਪਹਿਲਾਂ ਦੁਕਾਨਾਂ ਨੂੰ ਨਿਰਧਾਰਿਤ ਸਮੇਂ ਤੱਕ ਖੋਲ੍ਹਿਆ ਗਿਆ ਸੀ ਅਤੇ ਫਿਰ ਵੱੱਕ-ਵੱਖ ਸਮੇਂ ਦੌਰਾਨ ਸਮੇਂ 'ਚ ਵਾਧਾ ਕੀਤਾ ਗਿਆ ਸੀ। ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਟਲ, ਰੈਸਟੋਰੇਂਟ ਅਤੇ ਢਾਬਿਆਂ ਦੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਹੋਟਲ, ਰੈਸਟੋਰੇਂਟ ਅਤੇ ਢਾਬਿਆਂ ਅੰਦਰ ਬੈਠ ਕੇ ਖਾਣ ਦੀ ਇਜਾਜ਼ਤ ਨਹੀਂ ਹੋਵੇਗੀ ਸਗੋਂ ਹੋਟਲ, ਰੈਸਟੋਰੇਂਟ ਅਤੇ ਢਾਬਿਆਂ ਵੱਲੋਂ ਬਣਾਏ ਗਏ ਖਾਣੇ ਦੀ ਹੋਮ ਡਿਲਿਵਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਹੋਟਲ, ਢਾਬੇ ਅਤੇ ਰੈਸਟੋਰੇਂਟ ਤੇ ਸੋਸ਼ਲ ਡਿਸਟੈਂਸ, ਮਾਸਕ ਅਤੇ ਹੈਂਡਵਾਸ ਪੁਆਇੰਟ ਜ਼ਰੂਰੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਹਨਾਂ ਅਤੇ ਖਾਣੇ ਦੀ ਹੋਮ ਡਿਲਿਵਰੀ ਕੀਤੀ ਜਾਵੇਗੀ। ਡਿਲਿਵਰੀ ਕਰਨ ਵਾਲੇ ਵਿਅਕਤੀ ਦੀ ਮੈਡੀਕਲ ਜਾਂਚ ਵੀ ਕੀਤੀ ਹੋਣੀ ਚਾਹੀਦੀ ਹੈ ਅਤੇ ਜਿੱਥੇ ਡਿਲਿਵਰੀ ਦਿੱਤੀ ਜਾ ਰਹੀ ਹੈ, ਉੱਥੋ ਦਾ ਰਿਕਾਰਡ ਵੀ ਰੱਖਣਾ ਜ਼ਰੂਰ ਹੋਵੇਗਾ।

ਇਹ ਵੀ ਪੜ੍ਹੋ ► ਪਾਵਰਕਾਮ ਵਲੋਂ ਆਮ ਲੋਕਾਂ ਨੂੰ ਦਿੱਤਾ 440 ਵਾਟ ਦਾ ਝਟਕਾ 

Anuradha

This news is Content Editor Anuradha