ਜੰਗ ਦੇ ਹਾਲਾਤ ਵਿਚਾਲੇ ਪੰਜਾਬ ਦੇ ਗੁਰੂਘਰਾਂ ਲਈ ਜਾਰੀ ਹੋਏ ਹੁਕਮ, ਸੁਣੋ ਕੀ ਬੋਲੇ ਜੱਥੇਦਾਰ (ਵੀਡੀਓ)

Thursday, May 08, 2025 - 03:05 PM (IST)

ਜੰਗ ਦੇ ਹਾਲਾਤ ਵਿਚਾਲੇ ਪੰਜਾਬ ਦੇ ਗੁਰੂਘਰਾਂ ਲਈ ਜਾਰੀ ਹੋਏ ਹੁਕਮ, ਸੁਣੋ ਕੀ ਬੋਲੇ ਜੱਥੇਦਾਰ (ਵੀਡੀਓ)

ਬਠਿੰਡਾ : ਭਾਰਤ ਅਤੇ ਪਾਕਿਸਤਾਨ ਵਿਚਾਲੇ ਪੈਦਾ ਹੋਏ ਜੰਗ ਦੇ ਹਾਲਾਤ ਦਰਮਿਆਨ  ਸੂਬੇ ਦੇ ਸਰਹੱਦੀ ਪਿੰਡਾਂ ਦੇ ਗੁਰੂਘਰਾਂ ਲਈ ਨਵੇਂ ਹੁਕਮ ਜਾਰੀ ਹੋ ਗਏ ਹਨ। ਇਸ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖ਼ਾਲੀ ਹੋ ਚੁੱਕੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਜਾਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! 24 ਘੰਟੇ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ

ਦਰਅਸਲ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਨੂੰ ਮੁੱਖ ਰੱਖਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵਲੋਂ ਖ਼ਾਲੀ ਕਰ ਦਿੱਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਤੋਂ ਬਾਅਦ ਜੱਥੇਦਾਰ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਸਿੰਘ ਸਾਹਿਬ ਨੇ ਕਿਹਾ ਹੈ ਕਿ ਸਰਹੱਦੀ ਖੇਤਰਾਂ ਦੀਆਂ ਸਿੱਖ ਜੱਥੇਬੰਦੀਆਂ ਨੂੰ ਵੀ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Red Alert 'ਤੇ ਚੰਡੀਗੜ੍ਹ! ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 3 ਵਜੇ ਤੱਕ...

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਰਹੱਦੀ ਖੇਤਰਾਂ ਦੇ ਸਾਰੇ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਨ੍ਹਾਂ 'ਤੇ ਹਮਲੇ ਨਹੀਂ ਹੋਣੇ ਚਾਹੀਦੇ ਕਿਉਂਕਿ ਇਹ ਧਰਮ ਦਾ ਮਾਮਲਾ ਹੈ।ਉਨ੍ਹਾਂ ਨੇ ਬੀਤੇ ਦਿਨ ਪੁੰਛ ਵਿਖੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਵੀ ਨਿੰਦਾ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News