ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...

Friday, Sep 18, 2026 - 06:36 PM (IST)

ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...

ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀਂ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤਾਂ ਨੂੰ ਪੰਜਾਬ ਵਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ 1918 ਦੀ ਧਾਰਾ 3 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਪੈਂਦੇ ਸਤਲੁਜ ਦਰੀਆ ਅਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ 'ਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਬੇਟ ਦੇ ਪਿੰਡਾਂ ਦੀਆਂ ਸੰਬਧਤ ਪੰਚਾਇਤਾਂ ਰਾਹੀਂ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ 30 ਸਤੰਬਰ 2026 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ- 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

PunjabKesari

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਰਕਾਰੀ ਜ਼ਮੀਨ ਅਤੇ ਯਾਦਗਾਰੀ ਗੇਟ ਉਸਾਰਨ ਦੀ ਮਨਾਹੀ
ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਵਿਚ ਕੋਈ ਵੀ ਵਿਅਕਤੀ/ਸੰਸਥਾ, ਸਰਕਾਰੀ/ਪੰਚਾਇਤੀ ਜਗ੍ਹਾ ’ਤੇ ਕੋਈ ਗੇਟ ਨਹੀਂ ਉਸਾਰੇਗਾ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਹੀ ਮਨਜ਼ੂਰੀ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਲਈ ਜਾਵੇ। 
ਇਸ ਹੁਕਮ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਐਕਸੀਅਨ ਮੰਡੀ ਬੋਰਡ ਅਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ। ਇਹ ਹੁਕਮ 11 ਨਵੰਬਰ 2026 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News