ਪੰਜਾਬ ''ਚ ਰਜਿਸਟਰੀਆਂ ਨੂੰ ਲੈ ਕੇ ਜਾਰੀ ਹੋਏ ਹੁਕਮ, ਮਾਲ ਮੰਤਰੀ ਨੇ ਖ਼ੁਦ ਦਿੱਤੇ ਨਿਰਦੇਸ਼

Wednesday, Feb 05, 2025 - 04:48 PM (IST)

ਪੰਜਾਬ ''ਚ ਰਜਿਸਟਰੀਆਂ ਨੂੰ ਲੈ ਕੇ ਜਾਰੀ ਹੋਏ ਹੁਕਮ, ਮਾਲ ਮੰਤਰੀ ਨੇ ਖ਼ੁਦ ਦਿੱਤੇ ਨਿਰਦੇਸ਼

ਚੰਡੀਗੜ੍ਹ/ਬਠਿੰਡਾ (ਅੰਕੁਰ) : ਪੰਜਾਬ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਅਤੇ ਹੋਰ ਵੱਖ-ਵੱਖ ਬ੍ਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ।  ਕੈਬਨਿਟ ਮੰਤਰੀ ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਅਤੇ ਵੇਚਣ ਵਾਲੇ ਦੋਹਾਂ ਦਾ ਹੋਣਾ ਲਾਜ਼ਮੀ ਬਣਾਇਆ ਜਾਵੇ ਅਤੇ ਸੀ. ਸੀ. ਟੀ. ਵੀ. ਕੈਮਰੇ ਹਮੇਸ਼ਾ ਚਾਲੂ ਹਾਲਤ 'ਚ ਰੱਖੇ ਜਾਣ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੱਖਾਂ ਲੋਕਾਂ ਲਈ ਬੇਹੱਦ ਬੁਰੀ ਖ਼ਬਰ, ਮਾਲਕਾਨਾ ਹੱਕ ਬਾਰੇ ਸਾਹਮਣੇ ਆਈ ਵੱਡੀ ਗੱਲ

ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਹੁਕਮ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਨ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਪੈਂਡਿੰਗ ਇੰਤਕਾਲ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ ਰਜਿਸਟਰੀ ਬ੍ਰਾਂਚ ਦਾ ਵੀ ਦੌਰਾ ਕਰਕੇ ਨਿਰੀਖਣ ਕੀਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਕਿਸਾਨਾਂ 'ਤੇ ਭਾਰੀ ਸੰਕਟ! ਰਿਕਾਰਡ ਤੋੜ ਕਰਜ਼ੇ ਦੇ ਨਵੇਂ ਅੰਕੜੇ ਹੋਸ਼ ਉਡਾ ਦੇਣਗੇ

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਹ ਪ੍ਰਮੁੱਖ ਤਰਜ਼ੀਹ ਹੈ ਕਿ ਪਾਰਦਰਸ਼ੀ, ਸਮੇਂ-ਸਿਰ 'ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਮਿਲਣ। ਉਨ੍ਹਾਂ ਇੱਕ ਸਵਾਲ ਦੇ ਜਵਾਬ 'ਚ ਇਹ ਵੀ ਦੱਸਿਆ ਕਿ ਸੂਬੇ ਅੰਦਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬਿਹਤਰ ਅਤੇ ਸਮਾਂਬੱਧ ਸੇਵਾਵਾਂ ਮਿਲ ਰਹੀਆਂ ਹਨ।

ਮੁੰਡੀਆਂ ਨੇ ਇਹ ਵੀ ਕਿਹਾ ਕਿ ਚੈਕਿੰਗ ਦੌਰਾਨ ਜੋ ਵੀ ਥੋੜ੍ਹੀ ਬਹੁਤ ਕਮੀ ਦੇਖਣ ਨੂੰ ਮਿਲੀ ਹੈ, ਉਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਦੌਰੇ ਦੌਰਾਨ ਉਨ੍ਹਾਂ ਕੰਮਕਾਜ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਫ਼ਤਰੀ ਕੰਮਕਾਜ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News