ਅੰਮ੍ਰਿਤਸਰ ਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਜਾਰੀ
Wednesday, Aug 27, 2025 - 11:23 AM (IST)

ਰਮਦਾਸ(ਸਾਰੰਗਲ)- ਅੰਮ੍ਰਿਤਸਰ ਦੇ ਸਰਹੱਦੀ ਕਸਬਾ ਰਮਦਾਸ ਦੇ ਨਾਲ ਲੱਗਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਪ੍ਰਸ਼ਾਸਨ ਨੇ ਜਾਰੀ ਕਰ ਦਿੱਤੇ ਹਨ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਲਗਾਤਾਰ ਹੋ ਰਹੀ ਬਰਸਾਤ ਅਤੇ ਰਾਵੀ ਦਰਿਆ ਵਿਚ ਪਾਣੀ ਦੇ ਵਧ ਰਹੇ ਪੱਧਰ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਹਿਸੀਲਦਾਰ ਅਜਨਾਲਾ, ਬੀ.ਡੀ.ਪੀ.ਓ ਰਮਦਾਸ ਤੇ ਨਾਇਬ ਤਹਿਸੀਲਦਾਰ ਰਮਦਾਸ ਨੂੰ ਰਾਵੀ ਦਰਿਆ ਨਾਲ ਲੱਗਦੇ 14 ਪਿੰਡਾਂ ਜਿੰਨ੍ਹਾਂ ਵਿਚ ਘੋਨੇਵਾਲਾ, ਨਿੱਸੋਕੇ, ਪੰਜਗਰਾਈ ਵਾਹਲਾ, ਘੁਬਰਾਏ, ਰੂੜੇਵਾਲ, ਦਰਿਆ ਮੂਸਾ, ਮਲਕਪੁਰ, ਗਿੱਲਾਂਵਾਲੀ, ਬੇਦੀ ਛੰਨਾ, ਕੋਟ ਰਜਾਦਾ, ਚਾਹੜਪੁਰ, ਕਮੀਰਪੁਰਾ, ਬੱਲ ਲੱਭੇ ਦਰਿਆ, ਸਾਹੇਵਾਲਾ ਸ਼ਾਮਲ ਹਨ, ਨੂੰ ਖਾਲੀ ਕਰਵਾਉਣ ਦੇ ਆਦੇਸ਼ ਦੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update
ਇਸ ਦੇ ਨਾਲ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਇਨ੍ਹਾਂ ਦਿਨਾਂ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਹੋਵੇਗਾ ਅਤੇ ਨਾ ਹੀ ਆਪਣੇ ਫੋਨ ਬੰਦ ਕਰੇਗਾ ਤੇ ਹਰੇਕ ਨੰਬਰ ਨੂੰ ਅਟੈਂਡ ਕਰੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8