ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ

Friday, Mar 28, 2025 - 04:51 PM (IST)

ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ

ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਈਸਰਖ਼ਾਨਾ ਦੀ ਹਦੂਦ ਅੰਦਰ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਤੱਕ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ। ਜਾਰੀ ਕੀਤੇ ਹੁਕਮ ਅਨੁਸਾਰ ਪਿੰਡ ਮਾਈਸਰਖਾਨਾ ਵਿਖੇ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਤੱਕ ਧਾਰਮਿਕ ਮੇਲਾ ਲੱਗ ਰਿਹਾ ਹੈ।

ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ। ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ, ਜਿਸ ਕਰਕੇ ਅਮਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ, ਜਿਸ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ ਅਤੇ ਕਿਸੇ ਵਿਅਕਤੀ ਵੱਲੋਂ ਇਸ ਏਰੀਏ ਵਿੱਚ ਸ਼ਰਾਬ ਦੀ ਵਿਕਰੀ ਨਾ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਤੱਕ ਲਾਗੂ ਰਹਿਣਗੇ।
 


author

Babita

Content Editor

Related News