ਪ੍ਰਾਇਮਰੀ ਤੇ ਹਾਈ ਸਕੂਲਾਂ ਨੂੰ ਲੈ ਕੇ ਐਕਸ਼ਨ 'ਚ ਸਿੱਖਿਆ ਵਿਭਾਗ, ਸਖ਼ਤ ਆਦੇਸ਼ ਜਾਰੀ

10/06/2023 4:13:46 PM

ਲੁਧਿਆਣਾ (ਵਿੱਕੀ) : ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ’ਚ ਇਕ ਹੀ ਕੈਂਪਸ ਵਿਚ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਚੱਲ ਰਹੇ ਹਨ ਪਰ ਕਈ ਸਕੂਲਾਂ ’ਚ ਆਪਸੀ ਤਾਲਮੇਲ ਦੀ ਘਾਟ ਹੋਣ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੂਰ ਕਰਨ ਲਈ ਵਿਭਾਗ ਨੇ ਇਸ ਤਰ੍ਹਾਂ ਦੀ ਸਥਿਤੀ ’ਤੇ ਸਖ਼ਤ ਨੋਟਿਸ ਲਿਆ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧ ਵਿਚ ਜਾਰੀ ਇਕ ਪੱਤਰ ’ਚ ਕਿਹਾ ਗਿਆ ਹੈ ਕਿ ਸਕੂਲ ਸਿੱਖਿਆ ਵਿਭਾਗ ਸੁਧਾਰ ਟੀਮਾਂ ਵੱਲੋਂ ਸਰਕਾਰੀ ਸਕੂਲਾਂ ’ਚ ਸਮੇਂ-ਸਮੇਂ ’ਤੇ ਦੌਰੇ ਕੀਤੇ ਜਾਂਦੇ ਹਨ। ਇਨ੍ਹਾਂ ਦੌਰਿਆਂ ਦੌਰਾਨ ਵਿਭਾਗ ਦੇ ਨੋਟਿਸ ’ਚ ਆਇਆ ਕਿ ਇਕ ਹੀ ਕੰਪਲੈਕਸ ’ਚ ਚੱਲਣ ਵਾਲੇ ਪ੍ਰਾਇਮਰੀ ਅਤੇ ਅਪਰ ਹਾਈ ਸਕੂਲਾਂ ਵਿਚ ਤਾਲਮੇਲ ਦੀ ਘਾਟ ਹੈ।

ਇਹ ਵੀ ਪੜ੍ਹੋ :  ਕੈਨੇਡਾ 'ਚ ਨੌਕਰੀ ਦੇ ਚਾਹਵਾਨਾਂ ਲਈ ਬੁਰੀ ਖ਼ਬਰ, ਪਰੇਸ਼ਾਨ ਕਰੇਗੀ ਤਾਜ਼ਾ 'ਤਸਵੀਰ'

ਇਹ ਦੇਖਿਆ ਗਿਆ ਹੈ ਕਿ ਹਾਈ ਸਕੂਲ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੇ ਨਾਲ ਲਾਇਬ੍ਰੇਰੀ, ਪ੍ਰਯੋਗਸ਼ਾਲਾ ਅਤੇ ਕੰਪਿਊਟਰ ਲੈਬਸ ਸਾਂਝਾ ਨਹੀਂ ਕਰਦੇ। ਉੱਥੇ ਹਾਈ ਸਕੂਲ ਵੱਲੋਂ ਗੰਦੇ ਪਾਣੀ ਦੀ ਨਿਕਾਸੀ ਵੀ ਪ੍ਰਾਇਮਰੀ ਸਕੂਲਾਂ ਵੱਲ ਕਰ ਦਿੱਤੀ ਜਾਂਦੀ ਹੈ ਅਤੇ ਕੂੜਾ-ਕਚਰਾ ਆਦਿ ਵੀ ਪ੍ਰਾਇਮਰੀ ਸਕੂਲਾਂ ’ਚ ਪਾ ਦਿੱਤਾ ਜਾਂਦਾ ਹੈ। ਇਸ ਨਾਲ ਜਿੱਥੇ ਇਕ ਹੀ ਕੈਂਪਸ ਵਿਚ ਚੱਲ ਰਹੇ ਸਕੂਲਾਂ ’ਚ ਤਾਲਮੇਲ ਦੀ ਘਾਟ ਦੇਖਣ ਨੂੰ ਮਿਲ ਰਹੀ ਹੈ, ਉੱਥੇ ਜਿਨ੍ਹਾਂ ਚੀਜਾਂ ਦਾ ਫ਼ਾਇਦਾ ਵਿਦਿਆਰਥੀਆਂ ਨੂੰ ਇਕ-ਦੂਜੇ ਸਕੂਲ ਤੋਂ ਮਿਲ ਸਕਦਾ ਹੈ, ਨਹੀਂ ਮਿਲ ਰਿਹਾ। ਇਸ ਤੋਂ ਇਲਾਵਾ ਚੈਕਿੰਗ ਦੌਰਾਨ ਇਹ ਵੀ ਦੇਖਿਆ ਗਿਆ ਹੈ ਕਿ ਸਕੂਲ ਕੰਪਲੈਕਸ ’ਚ ਅਧਿਆਪਕ ਅਤੇ ਕਰਮਚਾਰੀ ਆਪਣੇ ਵਾਹਨਾਂ ਨੂੰ ਉੱਚਿਤ ਸਥਾਨ ’ਤੇ ਨਾ ਖੜ੍ਹਾ ਕਰ ਕੇ ਬਰਾਂਡੇ, ਖੇਡ ਦੇ ਮੈਦਾਨ, ਕਲਾਸਾਂ ਦੀ ਜਗ੍ਹਾ ਭਰ ਜਾਂਦੀ ਹੈ।

ਇਹ ਵੀ ਪੜ੍ਹੋ : ਮੁੜ ਲੋਕ ਸਭਾ 'ਚ ਜਾਣ ਦੀ ਤਿਆਰੀ 'ਚ ਜੁਟੇ ਬੀਬਾ ਬਾਦਲ, ਇਸ ਹਲਕੇ ਤੋਂ ਅਜ਼ਮਾ ਸਕਦੇ ਨੇ ਕਿਸਮਤ

ਸਿੱਖਿਆ ਵਿਭਾਗ ਨੇ ਇਸ ਸਬੰਧ ’ਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਮੁੱਖਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਕੂਲਾਂ ’ਚ ਇਸ ਤਰ੍ਹਾਂ ਦਾ ਵਿਵਹਾਰ ਨਾ ਕੀਤਾ ਜਾਵੇ। ਇਕ ਹੀ ਕੰਪਲੈਕਸ ’ਚ ਚੱਲਣ ਵਾਲੇ ਸਕੂਲਾਂ ਨੂੰ ਤਾਲਮੇਲ ਬਣਾਈ ਰੱਖਣਾ ਚਾਹੀਦਾ ਹੈ ਅਤੇ ਵਾਹਨਾਂ ਨੂੰ ਸਹੀ ਤਰੀਕੇ ਨਾਲ ਪਾਰਕ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਪਟਵਾਰੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harnek Seechewal

This news is Content Editor Harnek Seechewal