ਪੰਜਾਬ ''ਚ ਅਸਲਾ ਲਾਇਸੈਂਸ ਧਾਰਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਹੁਕਮ
Friday, Oct 18, 2024 - 07:20 PM (IST)
 
            
            ਗੁਰਦਾਸਪੁਰ (ਹਰਮਨ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਲਾਇਸੈਂਸ ਅਸਲੇ ਸਮੇਤ ਵੱਖ-ਵੱਖ ਤਰ੍ਹਾਂ ਦੇ ਹਥਿਆਰ ਕੈਰੀ ਕਰਨ 'ਤੇ ਪਾਬੰਧੀ ਲਗਾਈ ਹੈ। ਇਸ ਸਬੰਧ ਵਿਚ ਜਾਰੀ ਹੁਕਮਾਂ ਵਿਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਨੂੰ 13 ਨਵੰਬਰ ਨੂੰ ਘੋਸ਼ਿਤ ਕੀਤੀ ਗਈ ਹੈ ਅਤੇ ਇਸ ਦਾ ਨਤੀਜਾ 23 ਨਵੰਬਰ 2024 ਨੂੰ ਘੋਸ਼ਿਤ ਹੋਣਾ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
ਭਾਰਤੀ ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੇ ਸਨਮੁੱਖ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੈਂਸੀ ਅਸਲਾ/ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ। ਇਸ ਲਈ 25 ਨਵੰਬਰ ਤੱਕ ਅਜਿਹੇ ਹਥਿਆਰ ਕੈਰੀ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਇਹ ਹੁਕਮ ਆਰਮੀ ਪਰੋਨਸਲ, ਪੈਰਾ ਮਿਲਟਰੀ ਫੋਰਸ, ਪੁਲਸ ਕਰਮਚਾਰੀਆਂ, ਬੈਂਕਾਂ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਉਰਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਇਫਲ ਐਸ਼ੋਸੀਏਸਨ ਦੇ ਮੈਂਬਰ ਹੋਣ ਅਤੇ ਕਿਸੇ ਇਵੈਂਟ ਵਿੱਚ ਭਾਗ ਲੈ ਰਹੇ ਹੋਣ) ਜਾਂ ਉਹ ਵਿਕਅਤੀ ਜਿਨ੍ਹਾਂ ਨੂੰ ਭਾਰਤ ਸਰਕਾਰ / ਪੰਜਾਬ ਸਰਕਾਰ ਵੱਲੋਂ ਸਕਿਉਰਟੀ ਮਿਲੀ ਹੋਵੇ ਜਾਂ ਜਿਹਨਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 25 ਨਵੰਬਰ, 2024 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            