ਆਜ਼ਾਦੀ ਦਿਹਾੜੇ ਦੇ ਸਮਾਰੋਹ ਨੂੰ ਲੈ ਕੇ ਤਿਆਰੀਆਂ ਸ਼ੁਰੂ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
Friday, Jul 12, 2024 - 02:47 PM (IST)
ਚੰਡੀਗੜ੍ਹ : ਆਜ਼ਾਦੀ ਦਿਹਾੜੇ ਮੌਕੇ ਪਰੇਡ ਗਰਾਊਂਡ 'ਚ ਹੋਣ ਵਾਲੇ ਸਮਾਰੋਹ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਵਲੋਂ ਅੱਜ ਰੀਵਿਊ ਮੀਟਿੰਗ ਲਈ ਗਈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਸਮੇਂ 'ਤੇ ਅਤੇ ਬਿਹਤਰ ਤਰੀਕੇ ਨਾਲ ਪੂਰੀਆਂ ਕੀਤੀਆਂ ਜਾਣ।
ਇਹ ਵੀ ਪੜ੍ਹੋ : ਸਪਾ ਸੈਂਟਰਾਂ ਨੂੰ ਚਲਾਉਣ ਵਾਲੇ ਮਾਲਕ ਹੋ ਜਾਣ ਸਾਵਧਾਨ! ਜਾਰੀ ਹੋ ਗਏ ਸਖ਼ਤ ਹੁਕਮ
ਉਨ੍ਹਾਂ ਨੇ ਆਜ਼ਾਦੀ ਦਿਹਾੜਾ ਸਮਾਰੋਹ-2024 ਦੀਆਂ ਵਿਵਸਥਾਵਾਂ ਦੀ ਸਮੀਖਿਆ ਲਈ ਹੋਈ ਬੈਠਕ ਦੀ ਅਗਵਾਈ ਕੀਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 107 ਉਪ ਜ਼ਿਲ੍ਹਾ ਅਟਾਰਨੀਆਂ ਦੀਆਂ ਕੀਤੀਆਂ ਤਾਇਨਾਤੀਆਂ/ਬਦਲੀਆਂ
ਮੀਟਿੰਗ ਦੌਰਾਨ ਉਨ੍ਹਂ ਨੇ ਬੈਠਣ ਦੀ ਵਿਵਸਥਾ, ਟਰਾਂਸਪੋਰਟੇਸ਼ਨ ਅਤੇ ਪਾਰਕਿੰਗ ਦੀ ਸਹੂਲਤ, ਬਿਜਲੀ ਅਤੇ ਪਾਣੀ ਦੀ ਸਪਲਾਈ, ਮੈਡੀਕਲ ਸਹਾਇਤਾ, ਅੱਗ ਦੀਆਂ ਘਟਨਾਵਾਂ ਅਤੇ ਹੋਰ ਸਹੂਲਤਾਂ ਦੀ ਜਾਣਕਾਰੀ ਲਈ। ਇਸ ਤੋਂ ਇਲਾਵਾ ਸੁਰੱਖਿਆ ਸਬੰਧੀ ਮਾਮਲਿਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ 'ਤੇ ਵੀ ਚਰਚਾ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8