ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

Monday, Aug 31, 2026 - 05:11 PM (IST)

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਹੋਏ ਹਨ। ਇਹ ਹੁਕਮ ਐੱਨ. ਸੀ. ਐੱਸ. ਸੀ. (ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ) ਨੇ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ਦੇ ਚੱਲਦੇ ਜਾਰੀ ਕੀਤੇ ਹਨ। ਦਰਅਸਲ ਇਸ ਮਾਮਲੇ ਨੂੰ ਲੈ ਕੇ ਐੱਨ. ਸੀ. ਐੱਸ. ਸੀ. ਕਮਿਸ਼ਨ ਵੱਲੋਂ ਅੱਜ ਦਿੱਲੀ ਵਿਚ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਪੰਜਾਬ ਪੁਲਸ ਵੱਲੋਂ ਡੀਐੱਸਪੀ ਹਰਪ੍ਰੀਤ ਸਿੰਘ ਅਤੇ ਡੀਐੱਸਪੀ (ਈਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ ਜਦਕਿ ਮਰਹੂਮ ਬੂਟਾ ਸਿੰਘ ਦੇ ਪੁੱਤਰ ਅਤੇ ਮਾਮਲੇ ਦੇ ਸ਼ਿਕਾਇਤਕਰਤਾ ਸਰਬਜੋਤ ਸਿੰਘ ਵੀ ਸੁਣਵਾਈ ਦੌਰਾਨ ਮੌਜੂਦ ਰਹੇ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਸੁਣਵਾਈ ਦੌਰਾਨ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਕਿਹਾ ਕਿ ਤੈਅ ਸਮੇਂ ਦੇ ਬਾਵਜੂਦ ਜਾਂਚ ਕਿਉਂ ਨਹੀਂ ਪੂਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜ ਦਿਨਾਂ ਦੇ ਅੰਦਰ ਅੰਦਰ ਬਣਦੀਆਂ ਧਾਰਾਵਾਂ ਤਹਿਤ ਰਾਜਾ ਵੜਿੰਗ ਨੂੰ ਗ੍ਰਿਫ਼ਤਾਰ ਕਰਕੇ ਇਸ ਦੀ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ। 

ਕੀ ਕਿਹਾ ਸੀ ਰਾਜਾ ਵੜਿੰਗ ਨੇ

ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਤਰਨਤਾਰਨ ਵਿਧਾਨ ਸਭਾ ਉਪ-ਚੋਣ ਵਿਚ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਬਾਰੇ ਕੁਝ ਟਿੱਪਣੀਆਂ ਕੀਤੀਆਂ ਸਨ। ਵੜਿੰਗ ਨੇ ਬੂਟਾ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਰੰਗ-ਰੂਪ ਅਤੇ ਪੱਠੇ ਪਾਉਣ (ਕਸਰਤ ਕਰਨ) ਨਾਲ ਜੁੜੀ ਟਿੱਪਣੀ ਕੀਤੀ ਸੀ। ਇਸਨੂੰ ਬੂਟਾ ਸਿੰਘ ਦੇ ਪਰਿਵਾਰ ਅਤੇ ਦਲਿਤ ਭਾਈਚਾਰੇ ਵੱਲੋਂ ਅਪਮਾਨਜਨਕ/ਜਾਤੀਵਾਦੀ ਟਿੱਪਣੀ ਦੱਸਿਆ ਗਿਆ। ਇਸ ਮਾਮਲੇ ਵਿਚ ਬੂਟਾ ਸਿੰਘ ਦੇ ਪੁੱਤਰ ਦੀ ਸ਼ਿਕਾਇਤ ਤੋਂ ਬਾਅਦ ਰਾਜਾ ਵੜਿੰਗ ਖ਼ਿਲਾਫ਼ ਮਾਮਲਾ ਵੀ ਦਰਜ ਹੋਇਆ ਸੀ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

ਵੜਿੰਗ ਨੇ ਕਿਹਾ ਬੂਟਾ ਸਿੰਘ ਪਿਤਾ ਸਮਾਨ

ਇਸ ਵਿਵਾਦ ਮਗਰੋਂ ਰਾਜਾ ਵੜਿੰਗ ਨੇ ਬਾਅਦ ਵਿਚ ਸਪੱਸ਼ਟ ਕੀਤਾ ਸੀ ਕਿ ਬੂਟਾ ਸਿੰਘ ਇਕ ਤਜਰਬੇਕਾਰ ਕਾਂਗਰਸੀ ਆਗੂ ਸਨ ਅਤੇ ਉਨ੍ਹਾਂ ਲਈ ਪਿਤਾ ਸਮਾਨ ਸਨ ਅਤੇ ਉਹ ਉਨ੍ਹਾਂ ਦਾ ਕਦੇ ਵੀ ਅਪਮਾਨ ਨਹੀਂ ਕਰ ਸਕਦੇ। ਉਸ ਸਮੇਂ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਬੂਟਾ ਸਿੰਘ ਵਰਗੇ ਸਨਮਾਨਯੋਗ ਸ਼ਖਸੀਅਤਾਂ ਦਾ ਉਹ ਕਦੇ ਵੀ ਅਪਮਾਨ ਨਹੀਂ ਕਰ ਸਕਦੇ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News