ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ
Sunday, Jul 19, 2026 - 01:17 PM (IST)
ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਗੁਰਦਾਸਪੁਰ ਦੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਨੇ ਪੰਚਾਇਤ ਭਵਨ ਵਿਖੇ ਕਰਮਚਾਰੀਆਂ ਦੇ ਚੱਲ ਰਹੇ ਰੋਸ ਪ੍ਰਦਰਸ਼ਨ ਦੌਰਾਨ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਸਖ਼ਤ ਨਿੰਦਾ ਕੀਤੀ। ਕਰਮਚਾਰੀਆਂ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ, ਜਿਸ ਕਾਰਨ ਉਨ੍ਹਾਂ ’ਚ ਭਾਰੀ ਰੋਸ ਹੈ। ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਗੱਲਬਾਤ ਕਰਦਿਆਂ ਮਨਰੇਗਾ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਕਿ 18 ਸਾਲਾਂ ਦੀ ਸੇਵਾ ਦਾ ਸਨਮਾਨ ਮਿਲਣ ਦੀ ਬਜਾਏ ਸਰਕਾਰ ਨੇ ਇਕ ਤਾਨਾਸ਼ਾਹੀ ਫ਼ਰਮਾਨ ਜਾਰੀ ਕਰਕੇ ਮਨਰੇਗਾ ਕਰਮਚਾਰੀਆਂ ਨੂੰ ਕੰਮ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਦੀ ਥਾਂ ’ਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।
ਯੂਨੀਅਨ ਪ੍ਰਧਾਨ ਨੇ ਪੰਜਾਬ ਸਰਕਾਰ ਦੀ ਦੋਹਰੀ ਨੀਤੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਸਰਕਾਰ ‘ਜੀ ਰਾਮ ਜੀ’ (ਸੂਬੇ ’ਚ ਮਨਰੇਗਾ ਲਾਗੂ ਨਾ ਕਰਨ) ਦੀ ਗੱਲ ਕਰਦੀ ਸੀ, ਪਰ ਦੂਜੇ ਪਾਸੇ ਉਨ੍ਹਾਂ ਨੇ ਬੜੀ ਜਲਦਬਾਜ਼ੀ ’ਚ ਇਸ ਨੂੰ ਲਾਗੂ ਕਰਨ ਦੇ ਹੁਕਮ ਦੇ ਦਿੱਤੇ ਹਨ। ਸੰਦੀਪ ਸਿੰਘ ਨੇ ਕਿਹਾ ਕਿ ਜਿੰਨੀ ਦੇਰ ਸਰਕਾਰ ਮਨਰੇਗਾ ਕਰਮਚਾਰੀਆਂ ਨੂੰ ਪੇਅ ਸਕੇਲ ਦੇ ਕੇ ਪੱਕਾ ਨਹੀਂ ਕਰਦੀ, ਓਨੀ ਦੇਰ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਆਉਣ ਵਾਲੇ ਸੋਮਵਾਰ ਤੋਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
