ਵੱਡੀ ਖ਼ਬਰ : ਪੰਜਾਬ ਵਿਚ ਅੱਜ ਤੋਂ ਤਿੰਨ ਦਿਨ ਤਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

Wednesday, Apr 17, 2024 - 06:25 PM (IST)

ਵੱਡੀ ਖ਼ਬਰ : ਪੰਜਾਬ ਵਿਚ ਅੱਜ ਤੋਂ ਤਿੰਨ ਦਿਨ ਤਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਚੰਡੀਗੜ੍ਹ : ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ 'ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ 'ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਉਪਰੋਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਚੱਲੀਆਂ ਸਿੱਧੀਆਂ ਗੋਲ਼ੀਆਂ

ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਵਿਚ 102 ਸੀਟਾਂ 'ਤੇ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਅੱਜ ਯਾਨੀ ਬੁੱਧਵਾਰ ਨੂੰ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ 'ਚ 19 ਅਪ੍ਰੈਲ ਤੋਂ 1 ਜੂਨ ਦਰਮਿਆਨ ਵੋਟਾਂ ਪੈਣੀਆਂ ਹਨ। 19 ਅਪ੍ਰੈਲ ਨੂੰ ਰਾਜਸਥਾਨ ਦੇ ਗੰਗਾਨਗਰ, ਬੀਕਾਨੇਰ, ਚੁਰੂ, ਝੁੰਝੁਨੂ, ਸੀਕਰ, ਜੈਪੁਰ ਗ੍ਰਾਮੀਣ, ਜੈਪੁਰ, ਅਲਵਰ, ਭਰਤਪੁਰ, ਕਰੌਲੀ-ਧੌਲਪੁਰ, ਦੌਸਾ ਅਤੇ ਨਾਗੌਰ ਵਿਚ ਵੋਟਾਂ ਪੈਣਗੀਆਂ।

ਇਹ ਵੀ ਪੜ੍ਹੋ : ਪੁਲਸ ਨੇ ਨਾਕੇ 'ਤੇ ਰੋਕੇ ਇੰਡੈਵਰ ਸਵਾਰ ਪਤੀ-ਪਤਨੀ, ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉੱਡੇ ਹੋਸ਼

ਦੂਜੇ ਪਾਸੇ ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਆਈਏਐਸ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਰਾਜਸਥਾਨ ਨਾਲ ਲਗਦੀਆਂ ਹੱਦਾਂ ਵਿਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਮਿਤੀ 17 ਅਪ੍ਰੈਲ 2024 ਸ਼ਾਮ 5 ਵਜੇ ਤੋਂ ਮਿਤੀ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ, ਸਪਿਰਿਟ, ਅਲਕੋਹਲ ਜਾਂ ਹੋਰ ਕੋਈ ਵੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਮਾਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ /ਸਰਵ ਕਰਨ ਤੇ ਪੂਰਨ ਪਾਬੰਦੀ ਰਹੇਗੀ। ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲ ਭਾਵੇਂ ਕਿ ਉਨ੍ਹਾਂ ਨੂੰ ਸ਼ਰਾਬ ਰੱਖਣ ਤੇ ਸਪਲਾਈ ਕਰਨ ਦੇ ਵੱਖ-ਵੱਖ ਕੈਟਾਗਰੀਆਂ ਦੇ ਲਾਇਸੰਸ ਜਾਰੀ ਹੋਏ ਹੋਣ ਉੱਪਰ ਵੀ ਸ਼ਰਾਬ ਸਰਵ ਕਰਨ ਤੇ ਪਾਬੰਦੀ ਲਗਾਈ ਗਈ ਹੈ। 

ਇਹ ਵੀ ਪੜ੍ਹੋ : 10ਵੀਂ ਦੇ ਨਤੀਜਿਆਂ ਦੀ ਉਡੀਕ 'ਚ ਬੈਠੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਆ ਸਕਦੈ ਰਿਜ਼ਲਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News