ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ 2 ਦਿਨ ਇਹ ਦੁਕਾਨਾਂ ਬੰਦ ਰੱਖਣ ਦੇ ਹੁਕਮ

Saturday, Oct 04, 2025 - 02:35 PM (IST)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ 2 ਦਿਨ ਇਹ ਦੁਕਾਨਾਂ ਬੰਦ ਰੱਖਣ ਦੇ ਹੁਕਮ

ਜਲੰਧਰ/ਹੁਸ਼ਿਆਰਪੁਰ/ਕਪੂਰਥਲਾ (ਵੈੱਬ ਡੈਸਕ, ਮਹਾਜਨ)- ਜਲੰਧਰ ਵਿਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਦੋ ਦਿਨਾਂ ਲਈ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਜ਼ਿਕਰਯੋਗ ਹੈ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ 7 ਅਕਤੂਬਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਸਬੰਧ ਵਿਚ 6 ਅਕਤੂਬਰ ਨੂੰ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਿਮਾਂਸ਼ੂ ਅਗਰਵਾਲ ਨੇ ਸਖ਼ਤ ਆਦੇਸ਼ ਜਾਰੀ ਕੀਤੇ ਹਨ ਕਿ 6 ਅਤੇ 7 ਅਕਤੂਬਰ ਨੂੰ ਸ਼ੋਭਾ ਯਾਤਰਾ ਵਾਲੇ ਰੂਟ ਅਤੇ ਧਾਰਮਿਕ ਸਮਾਗਮ ਸਥਾਨਾਂ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਹੋਵੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਜੇ ਖ਼ਤਰੇ ਦੇ ਘੁੱਗੂ! ਡੈਮ ਦੇ ਖੋਲ੍ਹੇ ਫਲੱਡ ਗੇਟ, ਇਹ ਇਲਾਕੇ ਰਹਿਣ ਸਾਵਧਾਨ

ਕਪੂਰਥਲਾ 'ਚ ਵੀ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ 
ਕਪੂਰਥਲਾ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ 4 ਅਕਤੂਬਰ ਨੂੰ ਸਬ ਡਿਵੀਜ਼ਨ ਕਪੂਰਥਲਾ ਅਤੇ 6 ਅਕਤੂਬਰ ਨੂੰ ਸਬ ਡਿਵੀਜ਼ਨ ਫਗਵਾੜਾ ਵਿਖੇ ਸ਼ੋਭਾ ਯਾਤਰਾ ਦੌਰਾਨ ਸ਼ੋਭਾ ਯਾਤਰਾ ਦੇ ਰੂਟ ’ਤੇ ਮੀਟ/ਮੱਛੀ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਲਗਾਤਾਰ ਵੱਧ ਰਹੀ ਇਹ ਭਿਆਨਕ ਬੀਮਾਰੀ, Positive ਨਿਕਲਣ ਲੱਗੇ ਲੋਕ

ਉਨ੍ਹਾਂ ਦੱਸਿਆ ਕਿ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਕਾਸ਼ ਉਤਸਵ 7 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਵੱਖ-ਵੱਖ ਜੱਥੇਬੰਦੀਆਂ ਵੱਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 4 ਅਕਤੂਬਰ ਨੂੰ ਅਤੇ ਸਬ ਡਿਵੀਜ਼ਨ ਫਗਵਾੜਾ ਵਿੱਚ 6 ਅਕਤੂਬਰ ਨੂੰ ਸ਼ੋਭਾਯਾਤਰਾ ਸਜਾਈਆਂ ਜਾਣੀਆਂ ਹਨ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸਬ ਡਿਵੀਜ਼ਨ ਕਪੂਰਥਲਾ ਅਤੇ ਫਗਵਾੜਾ ਵਿੱਚ ਸ਼ੋਭਾਯਾਤਰਾ ਦੌਰਾਨ ਸੋਭਾਯਾਤਰਾ ਦੇ ਰੂਟ ‘ਤੇ ਪੈਂਦੀਆਂ ਮੀਟ/ਮੱਛੀ ਅਤੇ ਸਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ। 

ਇਸੇ ਤਰ੍ਹਾਂ ਹੁਸ਼ਿਆਰਪੁਰ ਵਿਚ ਵੀ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੇ ਸਬੰਧ ਵਿਚ ਸ਼ੋਭਾ ਯਾਤਰਾ ਦੇ ਰੂਟ 'ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਉਥੇ ਹੀ ਇਹ ਵੀ ਦੱਸਣਯੋਗ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਸੋਮਵਾਰ ਨੂੰ ਸ਼ੋਭਾ ਯਾਤਰਾ ਨੂੰ ਲੈ ਕੇ ਅੱਧੇ ਦਿਨ ਦੀ ਛੁੱਟੀ ਵੀ ਐਲਾਨ ਕੀਤਾ ਗਿਆ ਹੈ।   

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ! ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News