ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਆਂਗਣਵਾੜੀ ਸੈਂਟਰਾਂ ਲਈ ਜਾਰੀ ਹੋਏ ਇਹ ਆਦੇਸ਼

08/12/2023 5:11:55 PM

ਚੰਡੀਗੜ੍ਹ (ਬਿਊਰੋ) : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ  ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ।  ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। 

ਇਹ ਵੀ ਪੜ੍ਹੋ : ਵਿਦੇਸ਼ ਵੱਸਣ ਵਾਲੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਮੰਤਰੀ ਮੰਡਲ ਨੇ ਵੱਡੇ ਫ਼ੈਸਲੇ 'ਤੇ ਲਾਈ ਮੋਹਰ

ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ  ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

 


 

Harnek Seechewal

This news is Content Editor Harnek Seechewal