ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਰੋਸ ਮੁਜ਼ਾਹਰਾ

Sunday, Feb 18, 2018 - 12:46 AM (IST)

ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਰੋਸ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)- ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੇ ਸੱਦੇ 'ਤੇ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਹ ਜਥੇਬੰਦੀਆਂ ਵੱਲੋਂ ਅੱਜ ਚੀਮਾ ਪਾਰਕ ਵਿਖੇ ਰੈਲੀ ਕਰ ਕੇ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। 
ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਦੇ ਸਖਤ ਵਿਰੋਧ ਦੇ ਬਾਵਜੂਦ ਨਿੱਜੀ ਅਤੇ ਸਰਕਾਰੀ ਜਾਇਦਾਦ ਨੁਕਸਾਨ ਰੋਕੂ ਬਿੱਲ 2014 ਨੂੰ ਕਾਨੂੰਨ ਬਣਾ ਦਿੱਤਾ ਸੀ। ਮੌਜੂਦਾ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਬੀਤੀਆਂ ਵਿਧਾਨ ਸਭਾ ਚੋਣਾਂ ਵੇਲੇ ਇਸ ਦੇ ਵਿਰੋਧ ਦਾ ਭਾਵੇਂ ਦਿਖਾਵਾ ਕੀਤਾ ਗਿਆ ਸੀ ਪਰ ਸੱਤਾ 'ਤੇ ਕਾਬਜ਼ ਹੁੰਦਿਆਂ ਹੀ ਕਾਂਗਰਸ ਸਰਕਾਰ ਨੇ ਇਹ ਕਾਨੂੰਨ ਰੱਦ ਕਰਨ ਦੀ ਬਜਾਏ ਲਾਗੂ ਕਰ ਕੇ ਸੂਬੇ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਦੇਸ਼ ਦੀਆਂ ਸਰਕਾਰੀ ਤੇ ਲੋਕਾਂ ਦੀਆਂ ਜਾਇਦਾਦਾਂ ਨੂੰ ਅੱਜ ਆਮ ਲੋਕਾਂ ਤੋਂ ਨਹੀਂ, ਸਗੋਂ ਸਰਕਾਰਾਂ ਤੋਂ ਵੱਡਾ ਖਤਰਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗੈਂਗਸਟਰਾਂ ਨਾਲ ਨਜਿੱਠਣ ਦੇ ਨਾਂ ਹੇਠ ਬਣਾਏ ਜਾ ਰਹੇ ਪੰਜਾਬ ਆਰਗੇਨਾਈਜ਼ਡ ਕਰਾਈਮ ਐਕਟ (ਪਕੋਕਾ) ਦਾ ਅਸਲ ਨਿਸ਼ਾਨਾ ਬੇਇਨਸਾਫੀਆਂ, ਅੱਤਿਆਚਾਰ ਤੇ ਧੱਕੇਸ਼ਾਹੀਆਂ ਖਿਲਾਫ ਡਟੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੇ ਸੰਘਰਸ਼ ਦਾ ਦਮਨ ਕਰਨਾ ਹੈ। ਇਸ ਰੋਸ ਮੁਜ਼ਾਹਰੇ 'ਚ ਬੀ. ਬੀ. ਐੱਮ. ਵਰਕਰ ਯੂਨੀਅਨ ਦੇ ਮੈਂਬਰ ਸਮੇਤ ਪਰਿਵਾਰਾਂ ਦੇ ਸ਼ਾਮਲ ਹੋਏ। ਇਸ ਮੌਕੇ ਪ੍ਰਧਾਨ ਰਾਮ ਕੁਮਾਰ, ਮੀਤ ਪ੍ਰਧਾਨ ਮੰਗਤ ਰਾਮ, ਸੰਤੋਖ ਸਿੰਘ, ਤਰਸੇਮ ਲਾਲ, ਚੇਤ ਰਾਮ, ਬਲਦੇਵ ਸਿੰਘ, ਕਰਨੈਲ ਸਿੰਘ ਰੱਕੜ, ਮੱਖਣ ਕਾਲਸ, ਰਾਜੀਵ ਰਾਣਾ, ਜੈਮਲ ਸਿੰਘ ਭੜੀ ਆਦਿ ਹਾਜ਼ਰ ਸਨ।


Related News