ਬਾਘਾ ਪੁਰਾਣਾ ’ਚ ਮੁੱਖ ਮੰਤਰੀ ਚੰਨੀ ਦੇ ਆਉਣ ਤੋਂ ਪਹਿਲਾਂ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ ਸ਼ੁਰੂ

Thursday, Nov 25, 2021 - 03:06 PM (IST)

ਬਾਘਾ ਪੁਰਾਣਾ (ਅਜੇ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਬਾਘਾ ਪੁਰਾਣਾ ਵੱਲੋਂ ਰੈਲੀ ਕਰਨ ਤੋਂ ਪਹਿਲਾਂ ਹੀ ਵੱਖ-ਵੱਖ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਸ਼ੁਰੂ ਕਰ ਦਿੱਤਾ ਹੈ। ਚੰਨੀ ਸਰਕਾਰ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਸੀ ਕਿ ਜਿਨ੍ਹਾਂ ਚਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਡੀਆਂ ਮੰਗਾਂ ਨਹੀ ਮੰਨਦੇ, ਉਨ੍ਹਾਂ ਚਿਰ ਜਿੱਥੇ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੈਲੀ ਕਰਨਗੇ, ਉੱਥੇ ਹੀ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਿਰੋਧ ਵਾਲੀ ਜਗ੍ਹਾ ’ਤੇ ਆ ਕੇ ਸਾਡੇ ਤੋਂ ਮੰਗ ਪੱਤਰ ਲੈਣ ਅਤੇ ਸਾਨੂੰ ਵਿਸ਼ਵਾਸ ਦਿਵਾਉਣ ਕਿ ਤੁਹਾਡੀਆਂ ਜਲਦ ਹੀ ਮੰਗਾਂ ਮੰਨੀਆਂ ਜਾਣਗੀਆਂ।

ਇਹ ਵੀ ਪੜ੍ਹੋ : ਡੇਰਾ ਮੁਖੀ ਤੋਂ ਬਾਅਦ ਸਿਟ ਡੇਰਾ ਸਿਰਸਾ ਦੀ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਤੋਂ ਵੀ ਕਰੇਗੀ ਪੁੱਛਗਿੱਛ

PunjabKesari

ਦੱਸਣਯੋਗ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗੁਰੂਹਰਸਹਾਏ ਵਿਖੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਇਲਾਕੇ ਲਈ 10 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਚੰਨੀ ਵੱਲੋਂ ਵਿਰੋਧੀਆਂ 'ਤੇ ਤੰਜ ਕੱਸਦਿਆਂ ਕਿਹਾ ਗਿਆ ਕਿ ਪੰਜਾਬ ਦਾ ਲੱਖਾਂ ਹਜ਼ਾਰਾਂ ਕਰੋੜ ਰੁਪਏ ਦਾ ਖਜ਼ਾਨਾ ਹੈ ਅਤੇ ਵਿਰੋਧੀਆਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਬਿਜਲੀ ਦੇ ਬਿੱਲ ਕਿਉਂ ਮੁਆਫ਼ ਕਰ ਦਿੱਤੇ ਹਨ।

PunjabKesari

ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਲੋਕਾਂ 'ਤੇ ਬੋਝ ਹੀ ਇੰਨਾ ਪਾਇਆ ਹੈ ਕਿ ਲੋਕਾਂ ਕੋਲ ਸਾਰੇ ਟੈਕਸ ਭਰਨ ਤੋਂ ਬਾਅਦ ਬਚਦਾ ਹੀ ਕੁੱਝ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ 'ਚ ਬਿਜਲੀ ਅਤੇ ਪੈਟਰੋਲ-ਡੀਜ਼ਲ ਸਸਤਾ ਵਿਕ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਚੰਗੀ ਪੜ੍ਹਾਈ ਨਹੀਂ ਹੋਵੇਗੀ ਤਾਂ ਨੌਜਵਾਨ ਕਿਸ ਤਰ੍ਹਾਂ ਤਰੱਕੀ ਕਰਨਗੇ। ਇਸੇ ਲਈ ਉਨ੍ਹਾਂ ਨੇ ਯੂਨੀਵਰਸਿਟੀ ਦਾ 150 ਕਰੋੜ ਰੁਪਏ ਦਾ ਕਰਜ਼ਾ ਖ਼ਤਮ ਕੀਤਾ ਹੈ। 

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਪੁੱਜੇ ਮੁੱਖ ਮੰਤਰੀ ਚੰਨੀ ਨੇ ਕੀਤੇ ਵੱਡੇ ਐਲਾਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
  


Anuradha

Content Editor

Related News