ਟਾਂਡਾ ਵਿਖੇ ਕੜਾਕੇ ਦੀ ਠੰਡ ’ਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Tuesday, Dec 27, 2022 - 05:38 PM (IST)

ਟਾਂਡਾ ਵਿਖੇ ਕੜਾਕੇ ਦੀ ਠੰਡ ’ਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਟਾਂਡਾ ਉੜਮੁੜ ((ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ) : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀਬੀਆਂ ਟਾਂਡਾ ਤੋਂ ਸ਼ਰਧਾ, ਸਤਿਕਾਰ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜ਼ਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਨਗਰ ਕੀਰਤਨ ਦੌਰਾਨ ਸ਼ਾਮਲ ਵੱਡੀ ਗਿਣਤੀ ’ਚ ਸੰਗਤਾਂ ਤੇ ਰਾਗੀ ਜਥਿਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ। ਵਿਸ਼ਾਲ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ ਵੱਖ ਚੌਂਕਾ ਤੇ ਪੜਾਵਾਂ ’ਚ ਪਹੁੰਚਣ ’ਤੇ ਸਮੂਹ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।

PunjabKesari

ਨਗਰ ਕੀਰਤਨ ਤੇ ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ  ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਤੁਲੀ,ਗੁਰਪਾਲ ਸਿੰਘ ਸੈਣੀ, ਚੇਅਰਮੈਨ ਹਰਮੀਤ ਸਿੰਘ ਔਲਖ ਨੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ।

PunjabKesari


author

Anuradha

Content Editor

Related News