ਤਰੁਣ ਚੁੱਘ ਦੀ ਅਗਵਾਈ ’ਚ ਤਿਰੰਗਾ ਯਾਤਰਾ ਦਾ ਆਯੋਜਨ

Sunday, Aug 11, 2024 - 07:16 PM (IST)

ਤਰੁਣ ਚੁੱਘ ਦੀ ਅਗਵਾਈ ’ਚ ਤਿਰੰਗਾ ਯਾਤਰਾ ਦਾ ਆਯੋਜਨ

ਜਲੰਧਰ, (ਵਿਸ਼ੇਸ਼)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ ਵਿਚ ਐਤਵਾਰ ਨੂੰ ਭਾਜਪਾ ਵਰਕਰਾਂ ਨੇ ਤਿਰੰਗਾ ਯਾਤਰਾ ਕੱਢੀ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਹਰ ਘਰ ਤਿਰੰਗਾ’ ਦਾ ਸੰਦੇਸ਼ ਘਰ-ਘਰ ਪਹੁੰਚਾਇਆ।

ਤਰੁਣ ਚੁੱਘ ਨੇ ਸਭ ਤੋਂ ਪਹਿਲਾਂ ਇਕ ਖੁੱਲ੍ਹੀ ਜੀਪ ਵਿਚ ਸੜਕ ਮਾਰਗ ਰਾਹੀਂ ਤਿਰੰਗਾ ਲਹਿਰਾਇਆ ਅਤੇ ਲੋਕਾਂ ਨੂੰ ਸੁਤੰਤਰਤਾ ਦਿਵਸ ਮੌਕੇ ਆਪਣੇ ਘਰਾਂ ਵਿਚ ਤਿਰੰਗਾ ਲਹਿਰਾਉਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਖੁੱਲ੍ਹੀ ਜੀਪ ਵਿਚ ਸਵਾਰ ਹੋ ਕੇ ਤਿਰੰਗਾ ਯਾਤਰਾ ਵਿਚ ਸ਼ਾਮਲ ਹੋਏ।

ਇਸ ਮੌਕੇ ਚੁੱਘ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਨੈਸ਼ਨਲ ਹਾਈਵੇਅ ਦਾ ਨਿਰਮਾਣ ਕਰ ਰਹੇ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ ਕਿਉਂਕਿ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕਈ ਇੰਜੀਨੀਅਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ ਅਤੇ ਪੁਲਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਪੰਜਾਬ ਵਿਚ ਲਾਗੂ ਨਹੀਂ ਹੋ ਰਹੀਆਂ। ਕੇਂਦਰ ਸਰਕਾਰ ਨੇ ਕਈ ਨੈਸ਼ਨਲ ਹਾਈਵੇ ਸਕੀਮਾਂ ਲਈ ਪੈਸੇ ਜਾਰੀ ਕੀਤੇ ਹਨ ਪਰ ਉਹ ਖਰਚੇ ਨਹੀਂ ਜਾ ਰਹੇ ਹਨ। ਇਸੇ ਤਰ੍ਹਾਂ ਇਨ੍ਹਾਂ ਸਕੀਮਾਂ ’ਤੇ ਕੰਮ ਕਰਨ ਵਾਲੇ ਅਧਿਕਾਰੀਆਂ, ਇੰਜੀਨੀਅਰਾਂ ਅਤੇ ਕਰਮਚਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ। ਪੰਜਾਬ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।


author

Rakesh

Content Editor

Related News