ਕੋਰੋਨਾ ਵਾਇਰਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਲਾਨਾ ਪ੍ਰੀਖਿਆਵਾਂ ਮੁਲਤਵੀ

Monday, Mar 30, 2020 - 05:38 PM (IST)

ਕੋਰੋਨਾ ਵਾਇਰਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਲਾਨਾ ਪ੍ਰੀਖਿਆਵਾਂ ਮੁਲਤਵੀ

ਮੋਹਾਲੀ (ਨਿਆਮੀਆਂ, ਵਿੱਕੀ): ਸੂਬੇ 'ਚ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2019-20 ਦੀਆਂ ਪਹਿਲੀ ਅਪ੍ਰੈਲ ਤੋਂ ਅੱਠਵੀਂ ਸ਼੍ਰੇਣੀ ਦੀਆਂ ਕੇਵਲ ਪ੍ਰਯੋਗੀ ਅਤੇ ਪੰਜਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦੇ ਨਾਲ-ਨਾਲ  ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ 3 ਅਪ੍ਰੈਲ ਤੋਂ ਕਰਵਾਈਆਂ ਜਾਣ ਵਾਲੀਆਂ ਲਿਖਤੀ ਪ੍ਰੀਖਿਆਵਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਪ੍ਰੀਖਿਆਵਾਂ ਲਈ ਪਹਿਲਾਂ ਤੋਂ ਜਾਰੀ ਕੀਤੀਆਂ ਗਈਆ ਡੇਟਸ਼ੀਟਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਮਾਮਲੇ 'ਚ ਕੁਤਾਹੀ ਲਈ SMO ਸਮੇਤ 6 ਡਾਕਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਸ਼੍ਰੀ ਜਨਕ ਰਾਜ ਮਹਿਰੋਕ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਾਰੀ ਕਰਫ਼ਿਊ ਅਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਲਾਕਡਾਊਨ ਖਤਮ ਹੋਣ ਤੋਂ ਬਾਅਦ ਅੱਠਵੀਂ ਸ਼੍ਰੇਣੀ ਦੇ ਕੇਵਲ ਪ੍ਰਯੋਗੀ ਤੇ ਪੰਜਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਮੁੜ ਤੋਂ ਜਾਰੀ ਕੀਤੀ ਜਾਵੇਗੀ।ਇਸ ਸਬੰਧੀ ਸੂਚਨਾ ਬੋਰਡ ਦੀ ਵੈੱਬਸਾਈਟ www.pseb.ac.in ਤੇ ਵੀ ਉਪਲਬਧ ਕਰਵਾਈ ਜਾਵੇਗੀ|

ਇਹ ਵੀ ਪੜ੍ਹੋ: ਕਰਫਿਊ 'ਚ ਸਖਤ ਡਿਊਟੀ ਦੀ ਥਕਾਉਣ ਲਾਹੁਣ ਲਈ ਪੁਲਸ ਨੇ ਸੜਕ 'ਤੇ ਪਾਇਆ ਭੰਗੜਾ (ਵੀਡੀਓ)

ਉਪਰੋਕਤ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪਹਿਲਾਂ 31 ਮਾਰਚ ਤੱਕ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕੀਤੇ ਜਾਣ ਨਾਲ, ਅਪ੍ਰ੍ਰੈਲ ਦੇ ਪਹਿਲੇ ਤਿੰਨ ਦਿਨਾਂ 'ਚ ਹੋਣ ਵਾਲੇ ਇਮਤਿਹਾਨਾਂ ਬਾਰੇ ਜੋ ਜਾਣਕਾਰੀ ਅਧੂਰੀ ਰਹਿ ਗਈ ਸੀ, ਉਹ ਪ੍ਰੀਖਿਆਵਾਂ ਵੀ ਅੱਜ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕੰਟਰੋਲਰ ਪ੍ਰੀਖਿਆਵਾਂ ਵੱਲੋਂ ਪ੍ਰੀਖਿਆਰਥੀਆਂ ਤੇ ਸਬੰਧਤਾਂ ਲਈ ਸਪੱਸ਼ਟ ਕੀਤਾ ਗਿਆ ਕਿ ਸਾਰੀਆਂ ਹੀ ਬੋਰਡ ਪ੍ਰੀਖਿਆਵਾਂ ਹੁਣ ਮੁਲਤਵੀ ਹਨ ਤੇ ਪ੍ਰੀਖਿਆਵਾਂ ਦੀਆਂ ਨਵੀਆਂ ਤਾਰੀਖਾਂ ਦਾ ਐਲਾਨ, ਤਾਲਾਬੰਦੀ ਤੇ ਕਰਫ਼ਿਊ ਦੀਆਂ ਰੋਕਾਂ ਖੁੱਲਣ ਤੋਂ ਬਾਅਦ ਕੀਤਾ ਜਾਵੇਗਾ। ਕੰੰਟਰੋਲਰ ਪ੍ਰੀਖਿਆਵਾਂ ਵੱਲੋਂ ਪ੍ਰੀਖਿਆਰਥੀਆਂ ਨੂੰ ਆਪਣੇ ਘਰਾਂ ਵਿੱਚ ਹੀ ਪੜ੍ਹਾਈ ਨਾਲ ਜੁੜੇ ਰਹਿਣ ਦੀ ਸਲਾਹ ਵੀ ਦਿੱਤੀ ਗਈ।

ਇਹ ਵੀ ਪੜ੍ਹੋ: ਕਰਫਿਊ 'ਚ ਬਾਹਰ ਘੁੰਮਦੇ ਲੋਕ ਇਸ ਬੱਚੀ ਤੋਂ ਲੈਣ ਸਿੱਖਿਆ (ਵੀਡੀਓ)


author

Shyna

Content Editor

Related News