ਅਹਿਮ ਖ਼ਬਰ : ਅੱਜ ਹੋ ਸਕਦੈ ਪੰਜਾਬ ''ਚ ਕਾਂਗਰਸ ਦੇ ਹੋਰ ਉਮੀਦਵਾਰਾਂ ਦਾ ਐਲਾਨ, ਚੱਲ ਰਹੀ ਮੀਟਿੰਗ

04/21/2024 5:21:11 PM

ਚੰਡੀਗੜ੍ਹ : ਲੋਕ ਸਭਾ ਚੋਣਾਂ-2024 'ਚ ਲਈ ਕਾਂਗਰਸ ਵਲੋਂ ਅੱਜ ਹੋਰ ਉਮੀਦਵਾਰ ਦਾ ਐਲਾਨ ਕੀਤੇ ਜਾਣ ਦੀਆਂ ਚਰਚਾਵਾਂ ਜ਼ੋਰਾਂ 'ਤੇ ਹਨ। ਅੱਜ 11.30 ਵਜੇ ਦਿੱਲੀ 'ਚ ਕਾਂਗਰਸ ਦੀ ਸੀ. ਈ. ਸੀ. ਦੀ ਬੈਠਕ ਸੱਦੀ ਗਈ ਹੈ। ਇਸ ਬੈਠਕ 'ਚ ਪੰਜਾਬ ਨੂੰ ਲੈ ਕੇ ਵਿਚਾਰ-ਚਰਚਾ ਹੋਵੇਗੀ।

ਇਹ ਵੀ ਪੜ੍ਹੋ : ਪਲਾਂ 'ਚ ਹੀ ਢਹਿ-ਢੇਰੀ ਹੋ ਗਈ ਬਹੁ-ਮੰਜ਼ਿਲਾ ਇਮਾਰਤ, ਦਿਲ ਦਹਿਲਾ ਦੇਵੇਗੀ ਭਿਆਨਕ ਵੀਡੀਓ

ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੱਜ ਬਾਅਦ ਦੁਪਹਿਰ ਤੱਕ ਉਮੀਦਵਾਰਾਂ ਦਾ ਐਲਾਨ ਹੋ ਸਕਦਾ ਹੈ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਨੇ ਹੁਣ ਤੱਕ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਦੋਂ ਕਿ 7 ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ।

ਇਹ ਵੀ ਪੜ੍ਹੋ : 2 ਸਾਲ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਦਰਦ ਭਰੀ ਕਹਾਣੀ ਸੁਣ ਤੁਸੀਂ ਵੀ ਭਾਵੁਕ ਹੋ ਜਾਵੋਗੇ

ਇਸ ਸਮੇਂ ਤੱਕ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News