ਯੂਥ ਕਾਂਗਰਸੀ ਆਗੂ ਦਿਨੇਸ਼ ਢੱਲ ਸਮੇਤ ਹੋਰ ਆਗੂਆਂ ਨੇ ਫੜਿਆ 'ਆਪ' ਦਾ ਪੱਲਾ, ਰਾਘਵ ਚੱਢਾ ਨੇ ਕੀਤਾ ਸੁਆਗਤ
Friday, Jan 07, 2022 - 05:20 PM (IST)
ਜਲੰਧਰ (ਰਾਹੁਲ ਕਾਲਾ)-ਆਮ ਆਦਮੀ ਪਾਰਟੀ ਵੱਲੋਂ 2022 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ‘ਆਪ’ ਦੀ ਪੰਜਾਬ ’ਚ ਵਧ ਰਹੀ ਹਰਮਨਪਿਆਰਤਾ ਦੇ ਮੱਦੇਨਜ਼ਰ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂ ‘ਆਪ’ ’ਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਅੱਜ ਜਲੰਧਰ ਤੋਂ ਯੂਥ ਕਾਂਗਰਸ ਦੇ ਆਗੂ ਦਿਨੇਸ਼ ਢੱਲ, ਬਠਿੰਡਾ ਰੂਰਲ ਤੋਂ ਅਮਿਤ ਰਤਨ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਕੌਂਸਲ ਦੇ ਹਰਮਿੰਦਰ ਬੱਗਾ ‘ਆਪ’ ਸ਼ਾਮਲ ਹੋ ਗਏ। ਇਨ੍ਹਾਂ ਤਿੰਨਾਂ ਦਾ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪਾਰਟੀ ’ਚ ਸਵਾਗਤ ਕਰਦਿਆਂ ਸ਼ਾਮਲ ਕੀਤਾ। ਰਾਘਵ ਚੱਢਾ ਨੇ ਕਿਹਾ ਕਿ ਉਹ ਨਵੇਂ ਚਿਹਰਿਆਂ ਨੂੰ ਟਿਕਟਾਂ ਦੇ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਚੰਗੇ ਵਿਅਕਤੀਆਂ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ, ਗ੍ਰਹਿ ਮੰਤਰਾਲੇ ਵੱਲੋਂ 3 ਮੈਂਬਰੀ ਕਮੇਟੀ ਗਠਿਤ
ਜ਼ਿਕਰਯੋਗ ਹੈ ਕਿ ਦਿਨੇਸ਼ ਢੱਲ ਨੇ 2002 ’ਚ ਨਗਰ ਨਿਗਮ ਚੋਣ ਜਿੱਤੀ ਸੀ। ਉਹ ਕਾਂਗਰਸ ਦੇ ਜਨਰਲ ਸਕੱਤਰ ਤੇ ਜਲੰਧਰ ਦੀਆਂ ਮੰਦਿਰ ਕਮੇਟੀਆਂ ਦੇ ਪ੍ਰਧਾਨ ਵੀ ਰਹੇ। ਅੱਜ ‘ਆਪ’ ਵੱਲੋਂ ਉਮੀਦਵਾਰਾਂ ਦੀ 8ਵੀਂ ਸੂਚੀ ਵੀ ਜਾਰੀ ਕੀਤੀ ਗਈ ਸੀ। ਇਸ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ 117 ’ਚੋੋਂ 104 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ