ਜ਼ਮਾਨਤ 'ਤੇ ਬਾਹਰ ਆ ਕੇ ਮੁੜ ਵਾਰਦਾਤਾਂ ਨੂੰ ਦੇਣ ਲੱਗਾ ਅੰਜਾਮ, ਮਜ਼ਦੂਰਾਂ ਨੇ ਖ਼ੁਦ ਹੀ ਸਾਥੀ ਸਣੇ ਕਰ ਲਿਆ ਕਾਬੂ
Tuesday, Nov 05, 2024 - 05:28 AM (IST)
ਜਲੰਧਰ (ਮਹੇਸ਼)– ਧੋਗੜੀ ਰੋਡ ’ਤੇ ਫੈਕਟਰੀਆਂ ਵਿਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਨੇ ਖੁਦ 2 ਲੁਟੇਰਿਆਂ ਨੂੰ ਕਾਬੂ ਕਰ ਕੇ ਜੰਡੂਸਿੰਘਾ ਚੌਕੀ ਦੀ ਪੁਲਸ ਦੇ ਹਵਾਲੇ ਕੀਤਾ ਹੈ। ਚੌਕੀ ਇੰਚਾਰਜ ਏ.ਐੱਸ.ਆਈ. ਜੰਗ ਬਹਾਦਰ ਸਿੰਘ ਉਨ੍ਹਾਂ ਕੋਲੋਂ ਦੇਰ ਰਾਤ ਤਕ ਪੁੱਛਗਿੱਛ ਕਰ ਰਹੇ ਸਨ।
ਮਿਲੀ ਜਾਣਕਾਰੀ ਮੁਤਾਬਕ ਕਾਬੂ ਲੁਟੇਰਿਆਂ ਨੇ ਕੁਝ ਦਿਨ ਪਹਿਲਾਂ ਹੀ ਪ੍ਰਵਾਸੀ ਮਜ਼ਦੂਰਾਂ ਨੂੰ ਰਸਤੇ ਵਿਚ ਘੇਰ ਕੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਇਆ ਸੀ। ਫੜੇ ਜਾਣ ’ਤੇ ਲੁਟੇਰਿਆਂ ਨੇ ਖੁਦ ਵੀ ਇਸ ਗੱਲ ਨੂੰ ਮੰਨ ਲਿਆ। ਲੁਟੇਰਿਆਂ ਦੇ ਸਰਗਣੇ ਨੇ ਕਿਹਾ ਕਿ ਉਹ ਕਿਸੇ ਲੁੱਟ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ ਪਰ 15 ਦਿਨ ਪਹਿਲਾਂ ਹੀ ਉਹ ਜ਼ਮਾਨਤ ’ਤੇ ਬਾਹਰ ਆਇਆ ਹੈ।
ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਪਟਾਕੇ ਲੈਣ ਆਪਣੇ ਛੱਡ ਗੁਆਂਢੀਆਂ ਦੇ ਲੈ ਗਿਆ ਬੱਚੇ, ਹਾਲੇ ਤੱਕ ਵੀ ਨਾ ਮੁੜਿਆ
ਧੋਗੜੀ ਰੋਡ ’ਤੇ ਸਥਿਤ ਫੈਕਟਰੀਆਂ ਦੇ ਮਾਲਕਾਂ ਦਾ ਕਹਿਣਾ ਹੈ ਕਿ ਜੇਕਰ ਹਥਿਆਰਾਂ ਦੀ ਨੋਕ ’ਤੇ ਵਾਰਦਾਤਾਂ ਕਰਨ ਵਾਲੇ ਲੁਟੇਰਿਆਂ ਨੂੰ ਇਸ ਗੱਲ ਦਾ ਪਤਾ ਹੀ ਹੈ ਕਿ ਜੇਕਰ ਉਹ ਫੜੇ ਗਏ ਤਾਂ ਜੇਲ੍ਹ ਜਾਣ ਦੇ ਬਾਅਦ ਕੁਝ ਦਿਨਾਂ ਵਿਚ ਉਨ੍ਹਾਂ ਜੇਲ੍ਹ ਵਿਚੋਂ ਬਾਹਰ ਆ ਹੀ ਜਾਣਾ ਹੈ ਤਾਂ ਉਹ ਵਾਰਦਾਤਾਂ ਨੂੰ ਅੰਜਾਮ ਦੇਣਾ ਬੰਦ ਨਹੀਂ ਕਰਨਗੇ, ਉਲਟਾ ਉਨ੍ਹਾਂ ਦੇ ਹੌਸਲੇ ਵਧ ਜਾਣਗੇ। ਇਸ ਲਈ ਅਜਿਹੇ ਮੁਜਰਿਮਾਂ ’ਤੇ ਪੁਲਸ ਨੂੰ ਸਖ਼ਤ ਸ਼ਿਕੰਜਾ ਕੱਸਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਨੂੰ ਜ਼ਮਾਨਤ ਨਾ ਮਿਲੇ ਅਤੇ ਸਜ਼ਾ ਸੁਣਾਈ ਜਾ ਸਕੇ।
ਕਾਬੂ ਕੀਤੇ ਲੁਟੇਰਿਆਂ ਦੀ ਪਛਾਣ ਅਤੇ ਉਨ੍ਹਾਂ ’ਤੇ ਪੁਲਸ ਵੱਲੋਂ ਕੀ ਕਾਰਵਾਈ ਕੀਤੀ ਗਈ, ਸਬੰਧੀ ਜੰਡੂਸਿੰਘਾ ਪੁਲਸ ਚੌਕੀ ਦੇ ਇੰਚਾਰਜ ਜੰਗ ਬਹਾਦਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਹੀ ਉਹ ਇਸ ਦੀ ਪੂਰੀ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਨਗੇ। ਫਿਲਹਾਲ ਉਹ ਕੁਝ ਨਹੀਂ ਕਹਿ ਸਕਦੇ। 2 ਨੌਜਵਾਨ ਜ਼ਰੂਰ ਲੋਕਾਂ ਨੇ ਕਾਬੂ ਕਰ ਕੇ ਪੁਲਸ ਦੇ ਹਵਾਲੇ ਕੀਤੇ ਹਨ।
ਇਹ ਵੀ ਪੜ੍ਹੋ- ਪੂਰਾ ਟੱਬਰ ਹੀ ਹੋ ਗਿਆ ਤਬਾਹ ; ਚੱਲਦੀ ਕਾਰ ਨੂੰ ਲੱਗ ਗਈ ਅੱਗ, 2 ਮਾਸੂਮ ਬੱਚੀਆਂ ਤੇ ਪਿਓ ਦੀ ਹੋਈ ਦਰਦਨਾਕ ਮੌ.ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e