ਪੁਰਾਣੇ ਝਗਡ਼ੇ ਕਾਰਨ  ਕੀਤੀ ਕੁੱਟ-ਮਾਰ, 8  ਨਾਮਜ਼ਦ

09/02/2018 12:12:45 AM

ਫਿਰੋਜ਼ਪੁਰ, (ਕੁਮਾਰ, ਮਲਹੋਤਰਾ)– ਕਥਿਤ ਰੂਪ ਵਿਚ ਮਾਰ ਦੇਣ ਦੀ ਨੀਅਤ ਨਾਲ ਕੁੱਟ-ਮਾਰ ਕਰਨ ਦੇ ਦੋਸ਼ ’ਚ ਥਾਣਾ ਆਰਿਫ ਕੇ ਦੀ ਪੁਲਸ ਨੇ 2 ਅਣਪਛਾਤੇ ਵਿਅਕਤੀਆਂ ਸਮੇਤ 8  ਲੋਕਾਂ  ਖਿਲਾਫ ਮੁਕੱਦਮਾ ਦਰਜ ਕੀਤਾ ਹੈ। 
ਇਸ  ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਮੁੱਦਈ ਨਸੀਬ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਦੁੱਲਾ ਸਿੰਘ ਵਾਲਾ ਜੋ ਕਿ ਸੰਧੂ ਹਸਪਤਾਲ ਮੋਗਾ ’ਚ ਦਾਖਲ ਹੈ, ਨੇ ਦੋਸ਼ ਲਾਇਆ ਕਿ ਮੁੱਦਈ, ਜੋ ਕਿ ਹੀਰਾ ਸਿੰਘ ਨਾਲ ਮੋਟਰਸਾਈਕਲ ’ਤੇ ਦਵਾਈ ਲੈਣ ਲਈ ਫਿਰੋਜ਼ਪੁਰ ਜਾ ਰਿਹਾ ਸੀ ਤੇ ਜਦ ਉਹ ਪਿੰਡ ਜੀਵਾ ਭੇਡੀਆਂ ਦੇ ਬੱਸ ਅੱਡੇ ਕੋਲ ਪਹੁੰਚੇ ਤਾਂ ਸੁਖਚੈਨ ਸਿੰਘ, ਦਲਬੀਰ ਸਿੰਘ, ਗੁਰਚਰਨ ਸਿੰਘ, ਹਰਚਰਨ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ ਤੇ  2 ਅਣਪਛਾਤੇ ਆਦਮੀ ਕਾਰ ’ਤੇ ਅੱਗੋਂ ਆ ਰਹੇ ਸਨ, ਜਿਨ੍ਹਾਂ ਨੇ ਪੁਰਾਣੇ ਝਗਡ਼ੇ ਕਾਰਨ ਮੁੱਦਈ ਨੂੰ ਰੋਕ ਕੇ ਮਾਰ ਦੇਣ ਦੀ ਨੀਅਤ ਨਾਲ ਕੁੱਟ-ਮਾਰ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਲੋਕਾਂ  ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾੲੀ ਸ਼ੁਰੂ ਕਰ ਦਿੱਤੀ ਗਈ ਹੈ।
 


Related News