ਸੰਸਦ ਭਵਨ ਦੇ ਬਾਹਰ MP ਸੁਸ਼ੀਲ ਰਿੰਕੂ ਨੇ ਅਨੋਖੇ ਢੰਗ ਨਾਲ ਕੀਤਾ ਪ੍ਰਦਰਸ਼ਨ, ਕਹੀ ਇਹ ਗੱਲ

Friday, Aug 11, 2023 - 09:07 PM (IST)

ਸੰਸਦ ਭਵਨ ਦੇ ਬਾਹਰ MP ਸੁਸ਼ੀਲ ਰਿੰਕੂ ਨੇ ਅਨੋਖੇ ਢੰਗ ਨਾਲ ਕੀਤਾ ਪ੍ਰਦਰਸ਼ਨ, ਕਹੀ ਇਹ ਗੱਲ

ਜਲੰਧਰ (ਧਵਨ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ਭਵਨ ਦੇ ਬਾਹਰ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੁਸ਼ੀਲ ਰਿੰਕੂ ਵੱਲੋਂ ਖ਼ੁਦ ਨੂੰ ਲੋਹੇ ਦੀਆਂ ਜ਼ੰਜੀਰਾਂ ਨਾਲ ਬੰਨ੍ਹ ਕੇ ‘ਲੋਕਤੰਤਰ ਆਜ਼ਾਦ ਕਰੋ’ ਦੇ ਨਾਅਰੇ ਲਾਏ ਗਏ। ਇਸ ਮੌਕੇ ਸੁਸ਼ੀਲ ਰਿੰਕੂ ਨੇ ਚਿੱਟੇ ਕੁੜਤੇ ਪਜਾਮੇ ਦੇ ਨਾਲ ਪੀਲੀ ਪੱਗ ਬੰਨ੍ਹ ਕੇ ਸਦਨ ਭਵਨ ਦੀ ਚੱਕਰ ਵੀ ਲਗਾਏ। ਤੁਹਾਨੂੰ ਦੱਸ ਦੇਈਏ ਕਿ ਸਦਨ 'ਚ ਦਿੱਲੀ ਸੇਵਾ ਬਿੱਲ ਦੀਆਂ ਕਾਪੀਆਂ ਪਾੜਨ ਦੇ ਕਾਰਨ ਉਨ੍ਹਾਂ ਨੂੰ ਪੂਰੇ ਮਾਨਸੂਨ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸੁਸ਼ੀਲ ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਸੰਵਿਧਾਨਕ ਕਾਨੂੰਨ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚ ਜਕੜ ਕੇ ਰੱਖਿਆ ਹੈ। ਦੇਸ਼ ਦੀ ਸਰਕਾਰ ਸੰਵਿਧਾਨ ਦੀ ਪਾਲਣਾ ਨਹੀਂ ਕਰਦੀ ਅਤੇ ਸੁਪਰੀਮ ਕੋਰਟ ਪ੍ਰਣਾਲੀ ਨੂੰ ਨਹੀਂ ਮੰਨਦੀ।

ਸਰਕਾਰ ਆਪਣੀ ਮਰਜ਼ੀ ਅਨੁਸਾਰ ਕੰਮ ਕਰ ਰਹੀ ਹੈ। ਇਸ ਮੌਕੇ ’ਤੇ ਆਪਣੇ ਵਿਚਾਰ ਰੱਖਦੇ ਹੋਏ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਦੇਸ਼ ਵਿਚ ਸੰਵਿਧਾਨ ਅਤੇ ਲੋਕਤੰਤਰ ਖ਼ਤਰੇ ਵਿਚ ਪੈ ਚੁੱਕਾ ਹੈ ਅਤੇ ਜੇ ਲੋਕਤੰਤਰ ਨੂੰ ਬਚਾਉਣ ਲਈ ਉਨ੍ਹਾਂ ਦੀ ਜਾਨ ਵੀ ਚਲੀ ਜਾਵੇ ਤਾਂ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਇਸ ਸਮੇਂ ਕੇਂਦਰ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਪੂਰੇ ਜ਼ੋਰ ਨਾਲ ਦਬਾਉਣ ’ਚ ਲੱਗੀ ਹੋਈ ਹੈ। ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ ਨੇ ਦਿੱਲੀ ਮਾਮਲੇ ’ਤੇ ਆਪਣਾ ਫੈਸਲਾ ਸੁਣਾਇਆ ਸੀ ਪਰ ਉਸ ਦੀ ਵੀ ਪ੍ਰਵਾਹ ਨਹੀਂ ਕੀਤੀ ਗਈ।

PunjabKesari

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰਾਂ ਖਿਲਾਫ ਈ. ਡੀ. ਤੇ ਇਨਕਮ ਟੈਕਸ ਦੀ ਦੁਰਵਰਤੋਂ ਕਰ ਰਹੀ ਹੈ। ਇਨ੍ਹਾਂ ਏਜੰਸੀਆਂ ਦੀ ਮਾਰਫ਼ਤ ਵਿਰੋਧੀ ਨੇਤਾਵਾਂ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਪਰ ਆਮ ਆਦਮੀ ਪਾਰਟੀ ਇਸ ਤੋਂ ਘਬਰਾਉਣ ਵਾਲੀ ਨਹੀਂ। ਉਨ੍ਹਾਂ ਕਿਹਾ ਕਿ ਕਦੇ ਸੁਧੀਰ ਰੰਜਨ ਚੌਧਰੀ, ਕਦੇ ਸੰਜੇ ਸਿੰਘ ਤਾਂ ਕਦੇ ਉਨ੍ਹਾਂ ਨੂੰ ਸੰਸਦ ’ਚੋਂ ਮੁਅੱਤਲ ਕਰ ਦਿੱਤਾ ਜਾਂਦਾ ਹੈ। ਅੱਜ ਦੇਸ਼ ਦਾ ਕਿਸਾਨ, ਛੋਟਾ ਵਪਾਰੀ ਤੇ ਕਾਰੋਬਾਰੀ ਪ੍ਰੇਸ਼ਾਨ ਹਨ। ਭਾਜਪਾ ਨੇ ਜੋ ਵਾਅਦੇ ਇਨ੍ਹਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੱਲੋਂ ਵਿਖਾਏ ਗਏ ਰਸਤੇ ’ਤੇ ਉਹ ਚੱਲਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਉਹ ਕੇਸਰੀ ਰੰਗ ਦੀ ਪੱਗ ਬੰਨ੍ਹ ਕੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਰੰਗ ਦੀ ਪੱਗ ਬੰਨ੍ਹਣ ਨਾਲ ਮਨੋਵਿਗਿਆਨਕ ਤੌਰ ’ਤੇ ਦੇਸ਼ ਲਈ ਮਰ-ਮਿਟਣ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਨੂੰ ਭਾਗਾਂ ਵਾਲੇ ਮੰਨਦੇ ਹਨ ਕਿ ਜਲੰਧਰ ਦੀ ਜਨਤਾ ਨੇ ਉਨ੍ਹਾਂ ਨੂੰ ਜਿਤਾ ਕੇ ਸੰਸਦ ਵਿਚ ਭੇਜਿਆ ਜਿਸ ਕਾਰਨ ਉਹ ਜਨਤਾ ਦੀ ਆਵਾਜ਼ ਨੂੰ ਸੰਸਦ ਵਿਚ ਬੁਲੰਦ ਕਰ ਸਕੇ ਹਨ। ਲੋਕਤੰਤਰ ਇਸ ਸਮੇਂ ਗੁਲਾਮੀ ਦੀਆਂ ਜ਼ੰਜੀਰਾਂ ਵਿਚ ਬੱਝਿਆ ਹੋਇਆ ਹੈ, ਜਿਸ ਨੂੰ ਆਜ਼ਾਦ ਕਰਵਾਉਣ ਤਕ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ- ਜਲੰਧਰ ਦੇ ਸਕੇ ਭਰਾਵਾਂ ਦਾ ਸ਼ਰੇਆਮ ਹਾਈਵੇਅ ’ਤੇ ਕਤਲ, ਕੋਲ ਖੜ੍ਹ ਮੌਤ ਦਾ ਤਾਂਡਵ ਵੇਖਦੇ ਰਹੇ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News