ਘਰ ਦੇ ਬਾਹਰ ਬਜ਼ੁਰਗ ਦੀ ਝਪਟੀ ਚੇਨ

Tuesday, Jan 30, 2018 - 07:03 AM (IST)

ਘਰ ਦੇ ਬਾਹਰ ਬਜ਼ੁਰਗ ਦੀ ਝਪਟੀ ਚੇਨ

ਚੰਡੀਗੜ੍ਹ, (ਸੁਸ਼ੀਲ)- ਸੈਕਟਰ-46 'ਚ ਘਰ ਦੇ ਬਾਹਰ ਘੁੰਮ ਰਹੀ ਬਜ਼ੁਰਗ ਔਰਤ ਦੇ ਗਲੇ 'ਚੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਦੁਪਹਿਰ ਸਮੇਂ ਸੋਨੇ ਦੀ ਚੇਨ ਝਪਟ ਕੇ ਫਰਾਰ ਹੋ ਗਏ। ਔਰਤ ਨੇ ਰੌਲਾ ਪਾਇਆ ਅਤੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸਨੈਚਿੰਗ ਦੀ ਸੂਚਨਾ ਮਿਲਦਿਆਂ ਹੀ ਪੀ. ਸੀ. ਆਰ. ਅਤੇ ਸੈਕਟਰ-34 ਥਾਣਾ ਪੁਲਸ ਮੌਕੇ 'ਤੇ ਪਹੁੰਚੀ। ਬਜ਼ੁਰਗ ਸ਼ਕੁੰਤਲਾ ਦੇ ਬਿਆਨ ਦਰਜ ਕਰ ਕੇ ਸੈਕਟਰ-34 ਥਾਣਾ ਪੁਲਸ ਨੇ ਮੋਟਰਸਾਈਕਲ ਸਵਾਰ ਸਨੈਚਰਾਂ 'ਤੇ ਮਾਮਲਾ ਦਰਜ ਕਰ ਲਿਆ।
ਸੈਕਟਰ-46 ਵਾਸੀ 68 ਸਾਲਾ ਸ਼ਕੁੰਤਲਾ ਨੇ ਦੱਸਿਆ ਕਿ ਸੋਮਵਾਰ ਨੂੰ ਘਰ ਦੇ ਬਾਹਰ ਸੈਰ ਕਰ ਰਹੀ ਸੀ ਕਿ ਇਸ ਦੌਰਾਨ ਪਿੱਛੋਂ ਮੋਟਰਸਾਈਕਲ ਸਵਾਰ 2 ਨੌਜਵਾਨ ਆ ਕੇ ਖੜ੍ਹੇ ਹੋ ਗਏ। ਮੋਟਰਸਾਈਕਲ ਦੇ ਪਿੱਛੇ ਬੈਠਾ ਨੌਜਵਾਨ ਉਤਰ ਕੇ ਉਨ੍ਹਾਂ ਕੋਲ ਆਇਆ ਅਤੇ ਗਲੇ 'ਚੋਂ ਸੋਨੇ ਦੀ ਚੇਨ ਝਪ ਕੇ ਆਪਣੇ ਸਾਥੀ ਦੇ ਮੋਟਰਸਾਈਕਲ 'ਤੇ ਬੈਠ ਕੇ ਫਰਾਰ ਹੋ ਗਿਆ। ਸੂਚਨਾ ਮਿਲਣ ਮਗਰੋਂ ਸੈਕਟਰ-34 ਥਾਣਾ ਪੁਲਸ ਨੇ ਔਰਤ ਦੇ ਬਿਆਨ ਦਰਜ ਕਰਕੇ ਦੋਵੇਂ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ।


Related News