ਪੰਜਾਬ ''ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ ਰਾਸ਼ੀ ਫਰੀਜ਼

Thursday, Aug 13, 2026 - 08:40 PM (IST)

ਪੰਜਾਬ ''ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ ਰਾਸ਼ੀ ਫਰੀਜ਼

ਜਲੰਧਰ, (ਸੋਨੂੰ)-ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਜ਼ੋਨਲ ਦਫ਼ਤਰ ਨੇ 4, 5 ਤੇ 6 ਅਗਸਤ 2026 ਨੂੰ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਲੁਧਿਆਣਾ 'ਚ 11 ਥਾਵਾਂ 'ਤੇ ਛਾਪੇ ਮਾਰੇ ਤੇ ਪੀਐੱਮਐੱਲਏ, 2002 ਦੇ ਤਹਿਤ ਮਨੀ ਲਾਂਡਰਿੰਗ ਜਾਂਚ ਦੇ ਸਬੰਧ 'ਚ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਦੇ ਦਫ਼ਤਰਾਂ ਦਾ ਸਰਵੇਖਣ ਕੀਤਾ। ਇਹ ਜਾਂਚ ਪੀਐੱਸਆਈਈਸੀ ਅਧਿਕਾਰੀਆਂ ਦੁਆਰਾ ਉਨ੍ਹਾਂ ਦੇ ਰਿਸ਼ਤੇਦਾਰਾਂ, ਦੋਸਤਾਂ ਅਤੇ ਹੋਰ ਸਹਿਯੋਗੀਆਂ ਦੇ ਨਾਮ 'ਤੇ ਉਦਯੋਗਿਕ ਪਲਾਟਾਂ ਦੀ ਗੈਰ-ਕਾਨੂੰਨੀ ਅਲਾਟਮੈਂਟ ਨਾਲ ਸਬੰਧਤ ਸੀ। 

ਮਿਲੀ ਜਾਣਕਾਰੀ ਅਨੁਸਾਰ ਤਲਾਸ਼ੀ ਦੌਰਾਨ ਕਈ ਅਪਰਾਧਕ ਦਸਤਾਵੇਜ਼, ਡਿਜੀਟਲ ਡਿਵਾਈਸਾਂ ਤੇ 12.15 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਤੇ ਜ਼ਬਤ ਕੀਤੀ ਗਈ। ਇਸ ਤੋਂ ਇਲਾਵਾ ਸੇਵਾਮੁਕਤ ਪੀਐਸਆਈਈਸੀ ਦੇ ਮੁੱਖ ਜਨਰਲ ਮੈਨੇਜਰ ਸੁਰਿੰਦਰ ਪਾਲ ਸਿੰਘ ਅਤੇ ਸੇਵਾਮੁਕਤ ਜਨਰਲ ਮੈਨੇਜਰ ਜਸਵਿੰਦਰ ਸਿੰਘ ਰੰਧਾਵਾ ਦੇ ਬੈਂਕ ਖਾਤਿਆਂ ਵਿੱਚ ਲਗਭਗ 4.01 ਕਰੋੜ ਰੁਪਏ ਫਰੀਜ਼ ਕਰ ਦਿੱਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shubam Kumar

Content Editor

Related News