ਤੇਜ਼ ਰਫ਼ਤਾਰ Lancer ਨੇ ਮਚਾਇਆ ਕਹਿਰ, ਟਾਇਰ ਫਟਣ ਕਾਰਨ ਦੁਕਾਨ ''ਚ ਜਾ ਵੜੀ ਕਾਰ
Tuesday, Mar 18, 2025 - 04:14 PM (IST)

ਜਲੰਧਰ (ਸੋਨੂੰ)- ਪੰਜਾਬ ਦੇ ਜਲੰਧਰ ਸਥਿਤ ਕੋਟ ਸਦੀਕ ਮੁਹੱਲੇ ਨੇੜੇ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਤਬਾਹੀ ਮਚਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਕਾਰ ਤੇਜ਼ ਰਫ਼ਤਾਰ ਹੋਣ ਕਾਰਨ ਸੰਤੁਲਨ ਗੁਆ ਬੈਠੀ ਤੇ ਇਕ ਦੁਕਾਨ ਦੇ ਅੰਦਰ ਜਾ ਵੜੀ। ਗਨੀਮਤ ਰਹੀ ਕਿ ਹਾਦਸੇ 'ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਦੁਪਹਿਰ 2 ਵਜੇ ਦੇ ਕਰੀਬ ਲੈਂਸਰ ਗੱਡੀ ਦਾ ਟਾਇਰ ਫਟ ਜਾਣ ਕਾਰਨ ਵਾਪਰਿਆ ਹੈ। ਹਾਦਸੇ ਦੇ ਸਮੇਂ ਕਾਰ 'ਚ 3 ਬੱਚੇ ਸਵਾਰ ਸਨ ਤੇ ਗੱਡੀ ਨੂੰ ਚਲਾ ਵੀ ਇਕ ਨਾਬਾਲਗ ਰਿਹਾ ਸੀ। ਹਾਦਸੇ ਕਾਰਨ 3 ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪੁੱਜੀ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਾਂਚ 'ਚ ਸਾਹਮਣੇ ਆਇਆ ਹੈ ਕਿ ਗੱਡੀ ਦਾ ਟਾਇਰ ਫਟ ਜਾਣ ਕਾਰਨ ਇਹ ਹਾਦਸਾ ਵਾਪਰਿਆ ਹੈ। ਗੱਡੀ ਸੰਤੁਲਨ ਗੁਆ ਬੈਠੀ ਤੇ ਨੇੜੇ ਸਥਿਤ ਇਕ ਦੁਕਾਨ 'ਚ ਜਾ ਵੜੀ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ।
ਉੱਥੇ ਹੀ ਦੁਕਾਨਦਾਰਾਂ ਨੇ ਇਲਜ਼ਾਮ ਲਗਾਏ ਹਨ ਕਿ ਇਕ ਨਾਬਾਲਗ ਗੱਡੀ ਚਲਾ ਰਿਹਾ ਸੀ, ਜਿਸ ਦੀ ਤੇਜ਼ ਰਫ਼ਤਾਰੀ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ 'ਤੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਇਹ ਗੱਲ ਸੱਚ ਹੋਈ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਵੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਖ਼ਤਮ ਹੋਇਆ ਇੰਤਜ਼ਾਰ, ਸੁਨੀਤਾ ਤੇ ਵਿਲਮੋਰ ਨੂੰ ਲੈ ਕੇ ਧਰਤੀ ਲਈ ਰਵਾਨਾ ਹੋਇਆ SpaceX ਵਾਹਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e