ਵੱਧ ਵਸੂਲੀ ਨੂੰ ਲੈ ਕੇ ਮੈਕਸ ਹਸਪਤਾਲ ’ਤੇ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਰਿਕਾਰਡ ਕੀਤਾ ਜ਼ਬਤ

Friday, May 21, 2021 - 06:17 PM (IST)

ਵੱਧ ਵਸੂਲੀ ਨੂੰ ਲੈ ਕੇ ਮੈਕਸ ਹਸਪਤਾਲ ’ਤੇ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਰਿਕਾਰਡ ਕੀਤਾ ਜ਼ਬਤ

ਬਠਿੰਡਾ (ਵਰਮਾ): ਕੋਰੋਨਾ ਮਰੀਜ਼ਾਂ ਦੇ ਇਲਾਜ ਦੇ ਨਾਮ ’ਤੇ ਜ਼ਿਆਦਾ ਵਸੂਲੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਿਰਦੇਸ਼ ’ਤੇ ਸਿਹਤ ਵਿਭਾਗ ਚੁਕੰਨਾ ਹੈ। ਸ਼ਿਕਾਇਤ ਮਿਲਣ ’ਤੇ ਮਾਨਸਾ ਰੋਡ ਸਥਿਤ ਮੈਕਸ ਹਸਪਤਾਲ ’ਤੇ ਛਾਪੇਮਾਰੀ ਕਰ ਕੇ ਰਿਕਾਰਡ ਨੂੰ ਜ਼ਬਤ ਕੀਤਾ ਗਿਆ। ਵੀਰਵਾਰ ਨੂੰ ਸਿਹਤ ਵਿਭਾਗ ਦੀ ਟੀਮ, ਜਿਸ ’ਚ ਸਹਾਇਕ ਸਿਵਲ ਸਰਜਨ ਡਾ. ਅਨੁਪਮ ਸ਼ਰਮਾ, ਜ਼ਿਲ੍ਹਾ ਨੋਡਲ ਅਫਸਰ ਕੋਰੋਨਾ ਡਾ. ਮਨੀਸ਼ ਗੁਪਤਾ, ਮੈਡੀਕਲ ਅਫਸਰ ਡਾ. ਸੁਸ਼ਾਂਤ ਕੁਮਾਰ ਨੇ ਇਕ ਪੀੜਤ ਦੀ ਸ਼ਿਕਾਇਤ ’ਤੇ ਮੈਕਸ ਹਸਪਤਾਲ ’ਚ ਛਾਪੇਮਾਰੀ ਕੀਤੀ ਅਤ ਰਿਕਾਰਡ ਕਬਜ਼ੇ ’ਚ ਲੈ ਲਿਆ।

ਇਹ ਵੀ ਪੜ੍ਹੋ:  ਗਿੱਦੜਬਾਹਾ ਹਲਕੇ ਵਿਚ ਬਲੈਕ ਫੰਗਸ ਦੇ 2 ਸ਼ੱਕੀ ਕੇਸ, ਇਕ ਦੀ ਮੌਤ

ਜਾਣਕਾਰੀ ਅਨੁਸਾਰ ਫਾਜ਼ਿਲਕਾ ਵਾਸੀ ਰਾਧੇਕ੍ਰਿਸ਼ਨ ਸੱਚਦੇਵਾ, ਜੋ ਪੰਜ ਦਿਨ ਪਹਿਲਾਂ ਮੈਕਸ ਹਸਪਤਾਲ ’ਚ ਦਾਖ਼ਲ ਹੋਇਆ ਸੀ ਕਿਉਂਕਿ ਉਸ ਦਾ ਹੈਲਥ ਬੀਮਾ ਵੀ ਹੋਇਆ ਸੀ ਅਤੇ ਬਿੱਲ 1 ਲੱਖ 90 ਹਜ਼ਾਰ ਰੁਪਏ ਬਣਾ ਦਿੱਤਾ। ਇਸ ਦੌਰਾਨ ਮਰੀਜ਼ ਦੀ ਮੌਤ ਹੋ ਗਈ ਤਾਂ ਪਰਿਵਾਰ ਵੱਲੋਂ ਹੋਰ ਪੈਸਿਆਂ ਦੀ ਮੰਗ ਕੀਤੀ ਗਈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ 20 ਹਜ਼ਾਰ ਰੁਪਏ ਲੈਣ ਤੋਂ ਬਾਅਦ ਹਸਪਤਾਲ ਨੇ 33 ਹਜ਼ਾਰ ਰੁਪਏ ਦੀ ਮੰਗ ਕੀਤੀ ਅਤੇ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਜਿੱਥੋਂ ਤੱਕ ਕਿ ਉਨ੍ਹਾਂ ਨੂੰ ਕੋਈ ਦਸਵੇਜ਼ ਵੀ ਨਹੀਂ ਦਿੱਤਾ ਅਤੇ ਪੈਸੇ ਵਸੂਲ ਲਏ। ਤਾਂ ਉਨ੍ਹਾਂ ਇਸ ਦੀ ਸ਼ਿਕਾਇਤ ਸਰਕਾਰ ਵੱਲੋਂ ਜਾਰੀ ਟੋਲ ਨੰਬਰ ’ਤੇ ਕੀਤੀ ਤਾਂ ਸਿਹਤ ਵਿਭਾਗ ਨੇ ਤੁਰੰਤ ਛਾਪੇਮਾਰੀ ਕੀਤੀ। ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਮੈਕਸ ਹਸਪਤਾਲ ’ਚ ਹੋਰ ਮਰੀਜ਼ਾਂ ਤੋਂ ਪੁੱਛਗਿੱਛ ਕੀਤੀ ਗਈ। ਟੀਮ ਅਨੁਸਾਰ ਇਸ ਦੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਕਾਰਵਾਈ ਲਈ ਭੇਜੀ ਜਾਵੇਗੀ।

ਇਹ ਵੀ ਪੜ੍ਹੋ: ਬਠਿੰਡਾ ਦੇ ਗੁਰਦੁਆਰਾ ਸਾਹਿਬ ’ਚ ਰਾਮ ਰਹੀਮ ਦੀ ਰਿਹਾਈ ਲਈ ਅਰਦਾਸ ’ਤੇ ਛਿੜਿਆ ਵਿਵਾਦ, ਵੀਡੀਓ ਵਾਇਰਲ

ਇਕ ਹੋਰ ਐੱਮ. ਜੀ. ਹਸਪਤਾਲ ਬੀਬੀਵਾਲਾ ਰੋਡ ’ਤੇ ਦਬਿਸ਼ ਦਿੱਤੀ ਗਈ ਅਤੇ ਮਰੀਜ਼ਾਂ ਤੋਂ ਪੁੱਛਗਿੱਛ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਹਪਸਤਾਲਾਂ ਵੱਲੋਂ ‘ਕੋਵਿਡ-19’ ਦੇ ਮਰੀਜ਼ਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਜਿੱਥੇ ਸਖਤੀ ਦੇ ਆਦੇਸ਼ ਦਿੱਤੇ ਗਏ ਹਨ, ਉੱਥੇ ਹੀ ਸਾਰੇ ਹਸਪਤਾਲਾਂ ਨੂੰ ਇਲਾਜ ਲਈ ਵਸੂਲੀ ਜਾਣ ਵਾਲੀ ਤੈਅ ਫੀਸ ਵਸੂਲਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਬਾਬਤ ਸਾਰੇ ਸਿਵਲ ਸਰਜਨਾਂ ਨੂੰ ਲਿਖ਼ਤ ਪੱਤਰ ਜਾਰੀ ਕਰਕੇ ਕੋਰੋਨਾ ਪੀੜਤ ਮਰੀਜ਼ਾਂ ਦਾ ਤੈਅ ਕੀਮਤ ’ਤੇ ਇਲਾਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਉਥੇ ਹੀ ਹਦਾਇਤ ਦਿੱਤੀ ਕਿ ਜੇਕਰ ਕੋਈ ਹਸਪਤਾਲ ਤੈਅ ਕੀਮਤ ਤੋਂ ਜ਼ਿਆਦਾ ਰਾਸ਼ੀ ਵਸੂਲ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ:  ਡੇਰਾ ਮੁਖੀ ਦੀ ਰਿਹਾਈ ਲਈ ਗੁਰਦੁਆਰਾ ਸਾਹਿਬ ’ਚ ਅਰਦਾਸ ਕਰਨ ’ਤੇ ਹੰਗਾਮਾ, ਗ੍ਰੰਥੀ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News