ਮਮਦੋਟ ''ਚ ਨਸ਼ੇ ਦੀ ਓਵਰਡੋਜ਼ ਕਾਰਨ 45 ਸਾਲਾ ਵਿਅਕਤੀ ਦੀ ਮੌਤ

07/01/2019 6:19:13 PM

ਮਮਦੋਟ : ਪੰਜਾਬ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਘਟਨਾ ਮਮਦੋਟ ਦੇ ਪਿੰਡ ਟਿੱਬੀ ਖੁਰਦ ਦੀ ਸਾਹਮਣੇ ਆਈ ਹੈ। ਜਿੱਥੇ 45 ਸਾਲਾ ਵਿਅਕਤੀ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਟਿੱਬੀ ਖੁਰਦ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਗੁਰਪ੍ਰੀਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਤਰਾਸਦੀ ਤਾਂ ਇਹ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਛੋਟਾ ਭਰਾ ਵੀ ਨਸ਼ੇ ਦੀ ਗ੍ਰਿਫਤ ਵਿਚ ਹੈ ਜਿਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। 

ਸਰਕਾਰ ਦੇ ਲੱਖ ਯਤਨਾਂ ਦੇ ਬਾਵਜੂਦ ਵੀ ਪੰਜਾਬ ਵਿਚ ਨਸ਼ਾ ਦਾ ਕਹਿਰ ਘੱਟ ਨਹੀਂ ਰਿਹਾ ਹੈ। ਆਏ ਦਿਨ ਕਿਸੇ ਨਾ ਕਿਸੇ ਇਲਾਕੇ ਵਿਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਲੋੜ ਹੈ ਕਿ ਸਰਕਾਰ ਨਸ਼ੇ ਦੇ ਕੇਸਾਂ 'ਚ ਹੋਰ ਤੇਜ਼ੀ ਲਿਆਵੇ ਅਤੇ ਨਸ਼ੇ ਦੀ ਗ੍ਰਿਫਤ ਵਿਚ ਫਸੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਮੁੜ ਵਸੇਵੇਂ ਦੇ ਯਤਨ ਕੀਤੇ ਜਾਣ।  


Gurminder Singh

Content Editor

Related News