ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Wednesday, Aug 02, 2023 - 06:23 PM (IST)
ਲੋਪੋਕੇ (ਸਤਨਾਮ) : ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੀ ਪੁਲਸ ਚੌਂਕੀ ਬੱਚੀਵਿੰਡ ਪਿੰਡ ਵਿਖੇ ਨੌਜਵਾਨ ਵੱਲੋਂ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ 28 ਵਾਸੀ ਪਿੰਡ ਸ਼ਹੂਰਾ ਜੋ ਕਿ ਨਸ਼ਾ ਕਰਨ ਦਾ ਆਦੀ ਸੀ ਦੀ ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਜਿਨ੍ਹਾਂ ਦੀ ਉਮਰ ਸੱਤ ਅਤੇ ਪੰਜ ਸਾਲ ਹੈ ਛੱਡ ਗਿਆ।
ਇਹ ਵੀ ਪੜ੍ਹੋ : ਗੁਰੂਹਰਸਹਾਏ ’ਚ ਚਿੱਟੇ ਨਾਲ ਦੋ ਨੌਜਵਾਨਾਂ ਦੀ ਮੌਤ, ਗੁਰੂ ਘਰ ’ਚ ਅਨਾਊਂਟਮੈਂਟ ਕਰ ਇਕੱਠਾ ਕੀਤਾ ਪਿੰਡ
ਲੋਕਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਪਾਣੀ ਵਾਂਗ ਵਗ ਰਹੇ ਨਸ਼ਿਆਂ ਦੇ ਦਰਿਆ ਨੂੰ ਠੱਲ ਪਾਈ ਜਾਵੇ ਅਤੇ ਨਸ਼ੇ ਦੇ ਕਾਲੇ ਕਾਰੋਬਾਰੀਆਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾਵੇ ਤਾਂ ਜੋ ਪੰਜਾਬ ਵਿਚ ਨੌਜਵਾਨ ਪੀੜ੍ਹੀਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਘਰਵਾਲੀ ਬਾਰੇ ਗ਼ਲਤ ਅਫ਼ਵਾਹਾਂ ਫ਼ੈਲਾਉਣ ਤੋਂ ਰੋਕਣਾ ਪਿਆ ਮਹਿੰਗਾ, ਸ਼ਰੇਆਮ ਪਿੰਡ ਵਿਚਾਲੇ ਮਾਰਤਾ ਘਰਵਾਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8