ਨਸ਼ੇ ਦੀ ਓਵਰਡੋਜ਼ ਨਾਲ 22 ਸਾਲਾ ਨੌਜਵਾਨ ਦੀ ਮੌਤ

11/22/2017 6:47:59 PM

ਬਟਾਲਾ (ਸੈਂਡੀ) : ਭਾਵੇਂ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਲੱਖ ਦਾਅਵੇ ਕਰਦੀ ਆ ਰਹੀ ਹੈ ਪਰ ਅੱਜ ਵੀ ਬਹੁਤ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਧੜਾਧੜ ਵਿੱਕ ਰਿਹਾ ਹੈ ਅਤੇ ਕਈ ਨੌਜਵਾਨ ਨਸ਼ੇ ਦੀ ਗ੍ਰਿਫਤ ਵਿਚ ਆ ਕੇ ਆਪਣੀਆਂ ਜਾਨਾਂ ਗਵਾ ਰਹੇ ਹਨ। ਕੁਝ ਇਸੇ ਹੀ ਤਰ੍ਹਾਂ ਦਾ ਵਾਕਿਆ  ਜ਼ਿਲਾ ਗੁਰਦਾਸਪੁਰ 'ਚ ਸਾਹਮਣੇ ਆਇਆ ਹੈ, ਜਿਥੇ ਇਕ 22 ਸਾਲਾਂ ਨੌਜਵਾਨ ਦੀ ਜ਼ਿਆਦਾ ਨਸ਼ਾ ਕਰਨ ਕਾਰਨ ਮੌਤ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਬਲਵਿੰਦਰ ਕੁਮਾਰ ਅਤੇ ਮਾਂ ਸੁਦੇਸ਼ ਵਾਸੀ ਜ਼ਿਲਾ ਗੁਰਦਾਸਪੁਰ ਨੇ ਦੱਸਿਆ ਕਿ ਸਾਡਾ ਲੜਕਾ ਪ੍ਰਵੀਨ (22 ਸਾਲ)  ਨਸ਼ੇ ਕਰਨ ਦਾ ਆਦੀ ਸੀ ਅਤੇ ਕ ਵੀ ਉਹ ਆਪਣੇ ਦੋਸਤਾਂ ਨਾਲ ਨਸ਼ਾ ਕਰਕੇ ਘਰ ਆਇਆ ਤਾਂ ਉਸਦੀ ਹਾਲਤ ਖਰਾਬ ਹੋ ਗਈ ਅਤੇ ਉਹ ਬੇਹੋਸ਼ ਹੋ ਗਿਆ। ਜਿਸ ਨੂੰ ਉਹ ਤੁਰੰਤ ਸਿਵਲ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਦੋਂ ਅਸੀ 108 ਐਬੂਲੈਂਸ 'ਚ ਲੜਕੇ ਨੂੰ ਅੰਮ੍ਰਿਤਸਰ ਲੈ ਕੇ ਜਾ ਰਹੇ ਸੀ ਤਾਂ ਰਸਤੇ ਵਿਚ ਉਸਦੀ ਮੌਤ ਹੋ ਗਈ।


Related News