ਨਸ਼ੇ ਦੀ ਓਵਰਡੋਜ਼ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ! (ਵੀਡੀਓ)
Wednesday, Jun 27, 2018 - 07:16 PM (IST)
ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ 'ਚ ਦਿਨ-ਬ-ਦਿਨ ਨਸ਼ੇ ਦਾ ਕਹਿਰ ਵੱਧਦਾ ਜਾ ਰਿਹਾ ਹੈ। ਆਏ ਦਿਨ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦਾ ਸ਼ਿਕਾਰ ਹੋ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਪਠਾਨਕੋਟ ਦੇ ਕੋਤਰਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਾਸ਼ ਦੇ ਨਜ਼ਦੀਕ ਇਕ ਇੰਜੈਕਸ਼ਨ ਵੀ ਬਰਾਮਦ ਹੋਇਆ ਹੈ, ਜਿਸ ਕਾਰਨ ਪੁਲਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੰਜਾਬ 'ਚ ਆਏ ਦਿਨ ਨਸ਼ੇ ਕਾਰਨ ਹੱਸਦੇ ਵੱਸਦੇ ਘਰਾਂ 'ਚ ਸੱਥਰ ਵਿਛ ਰਹੇ ਹਨ ਪਰ ਪੰਜਾਬ ਸਰਕਾਰ ਵੱਡੇ-ਵੱਡੇ ਦਾਅਵੇ ਕਰਨ 'ਚ ਲੱਗੀ ਹੋਈ ਹੈ।
