ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Friday, Apr 18, 2025 - 05:29 PM (IST)

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਬਨੂੜ (ਗੁਰਪਾਲ) : ਬਨੂੜ ਨੇੜਲੇ ਪਿੰਡ ਥੂਹਾ ਵਿਖੇ ਇਕ 19 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਥੂਹਾ ਦੇ ਵਸਨੀਕ ਪਰਮਜੀਤ ਸਿੰਘ ਬਿੱਲੂ, ਦਲਜੀਤ ਸਿੰਘ, ਅਮਰਿੰਦਰ ਸਿੰਘ, ਜਗਤਾਰ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ ਅਤੇ ਹੋਰ ਵਸਨੀਕਾਂ ਨੇ ਦੱਸਿਆ ਕਿ ਬੀਰਦਵਿੰਦਰ ਸਿੰਘ ਉਮਰ 19 ਸਾਲ ਪੁੱਤਰ ਰਵਿੰਦਰ ਸਿੰਘ, ਜੋ ਕਿ ਪਰਸੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਜਪੁਰਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਸ਼ਾਮ ਤੱਕ ਬੀਰਦਵਿੰਦਰ ਸਿੰਘ ਆਪਣੇ ਘਰ ਨਾ ਪਹੁੰਚਿਆ ਤਾਂ ਬੀਤੇ ਦਿਨ ਪਰਿਵਾਰਕ ਮੈਂਬਰਾਂ ਨੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਥਾਣਾ ਸ਼ੰਬੂ ਵਿਖੇ ਦਰਜ ਕਰਵਾਈ।

ਇਸ ਤੋਂ ਬਾਅਦ ਪਿੰਡ ਦੇ ਕਿਸੇ ਵਸਨੀਕ ਨੂੰ ਸੂਚਨਾ ਮਿਲੀ ਕਿ ਬੀਰਦਵਿੰਦਰ ਸਿੰਘ, ਜਿਸ ਦੀ ਮੌਤ ਹੋ ਚੁੱਕੀ ਹੈ, ਰਾਜਪੁਰਾ ਦੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਲਾਸ਼ ਪਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਹੀ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ’ਚ ਬੀਰਦਵਿੰਦਰ ਦੀ ਲਾਸ਼ ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਢਕਾਣਸੂ ਟੀ-ਪੁਆਇੰਟ ਦੇ ਨੇੜੇ ਝਾੜੀਆਂ ’ਚ ਪਈ ਹੈ, ਜਿਸ ਦੇ ਨੇੜੇ ਸਰਿੰਜਾਂ ਆਦਿ ਪਈਆਂ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਇਹ ਸ਼ੱਕ ਜ਼ਾਹਿਰ ਹੋਇਆ ਕਿ ਬੀਰਦਵਿੰਦਰ ਦੀ ਮੌਤ ਨਸ਼ੇ ਕਾਰਨ ਹੋਈ ਹੈ।


author

Gurminder Singh

Content Editor

Related News