ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ, 5 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

Wednesday, Jul 01, 2020 - 03:00 PM (IST)

ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ, 5 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਬਰਨਾਲਾ (ਵਿਵੇਕ ਸਿੰਧਵਾਨੀ) : ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਸ ਨੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਪੁਲਸ ਅਧਿਕਾਰੀ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਗਗਨਦੀਪ ਸਿੰਘ ਵਾਸੀ ਮਹਿਲ ਕਲਾਂ ਨਸ਼ਾ ਕਰਨ ਦਾ ਆਦੀ ਸੀ, ਉਸ ਦੀ 28 ਅਤੇ 29 ਜੂਨ ਦੀ ਦਰਮਿਆਨੀ ਰਾਤ ਨੂੰ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਬਿਆਨ ਦਰਜ ਕਰਵਾਏ ਕਿ ਉਸ ਦੀ ਮੌਤ ਕੁਦਰਤੀ ਹੋਈ ਹੈ ਪਰ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News