ਨਸ਼ੇ ਦੀ ਓਵਰਡੋਜ਼ ਨਾਲ 26 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Monday, Dec 21, 2020 - 04:12 PM (IST)

ਨਸ਼ੇ ਦੀ ਓਵਰਡੋਜ਼ ਨਾਲ 26 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਗੁਰੂਹਰਸਹਾਏ (ਆਵਲਾ) : ਸ਼ਹਿਰ ਦੀ ਗੁਰੂ ਕਰਮ ਸਿੰਘ ਬਸਤੀ ਨਾਮ ਚਰਚਾ ਦੇ ਘਰ ਚਰਚ ਦੇ ਨੇੜੇ ਗਲੀ ਵਿਚ ਰਹਿੰਦੇ ਇਕ 26 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸ਼ਹਿਰ ਦੀ ਗੁਰੂ ਕਰਮ ਸਿੰਘ ਵਾਲੀ ਬਸਤੀ ਵਿਚ ਨਾਮ ਚਰਚਾ ਘਰ ਦੇ ਕੋਲ ਚਰਚ ਦੇ ਨੇੜੇ ਗਲੀ ਵਿਚ ਰਹਿੰਦੇ 26 ਸਾਲਾ ਨੌਜਵਾਨ ਵੱਲੋਂ ਆਪਣੇ ਘਰ ਅੰਦਰ ਹੀ ਅੱਜ ਸਵੇਰ 9 ਵਜੇ ਦੇ ਕਰੀਬ ਬਾਥਰੂਮ ਅੰਦਰ ਓਵਰਡੋਜ਼ ਲੈਣ ਕਾਰਣ ਉਸ ਦੀ ਮੌਤ ਹੋ ਗਈ।

ਮਿ੍ਰਤਕ ਨੌਜਵਾਨ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮਿ੍ਰਤਕ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ, ਮਾਤਾ ਅਤੇ ਪਰਿਵਾਰਿਕ ਮੈਂਬਰਾ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਹੈ। ਇਸ ਨੌਜਵਾਨ ਦੀ ਮੌਤ ਨਾਲ ਇਲਾਕੇ ਅੰਦਰ ਗ਼ਮਗੀਨ ਮਾਹੌਲ þ। ਇਲਾਕੇ ਅੰਦਰ ਦਸ ਦਿਨਾਂ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰ ਨੂੰ ਨਸ਼ੇ ਖ਼ਿਲਾਫ਼ ਸਖ਼ਤ ਕਦਮ üੱਕਣੇ ਚਾਹੀਦੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਇਲਾਕੇ ਅੰਦਰੋਂ ਨਸ਼ਾ ਜੜ੍ਹੋਂ ਖ਼ਤਮ ਹੋ ਸਕੇ।


author

Gurminder Singh

Content Editor

Related News