ਚਿੱਟੇ ਦੀ ਓਵਰਡੋਜ਼ ਕਾਰਣ 4 ਭੈਣਾਂ ਦੇ ਇਕਲੌਤੇ ਭਰਾ ਦੀ ਚੜ੍ਹਦੀ ਜਵਾਨੀ ’ਚ ਮੌਤ
Tuesday, Jan 12, 2021 - 10:20 PM (IST)
ਸੰਗਤ ਮੰਡੀ (ਮਨਜੀਤ) : ਬੇਸ਼ੱਕ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਚਿੱਟਾ ਪਿੰਡਾਂ ਅਤੇ ਸ਼ਹਿਰਾਂ ’ਚ ਧੜੱਲੇ ਨਾਲ ਵਿਕ ਰਿਹਾ ਹੈ, ਜੋ ਪੁਲਸ ਪ੍ਰਸ਼ਾਸਨ ’ਤੇ ਵੱਡਾ ਸਵਾਲੀਆ ਨਿਸ਼ਾਨ ਲਾ ਰਿਹਾ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਪਿੰਡ ਪੱਕਾ ਕਲਾਂ ਦਾ ਜਿੱਥੇ 4 ਭੈਣਾਂ ਦੇ ਇਕਲੌਤੇ ਭਰਾ ਦੀ ਚਿੱਟੇ ਦੀ ਓਵਰਡੋਜ਼ ਕਾਰਣ ਮੌਤ ਹੋ ਗਈ।
ਇਹ ਵੀ ਪੜ੍ਹੋ : ਕਬੱਡੀ ਦੇ ਉੱਘੇ ਖਿਡਾਰੀ ਅਤੇ ਪ੍ਰਸਿੱਧ ਰੇਡਰ ਮਹਾਬੀਰ ਸਿੰਘ ਦੀ ਮੌਤ
ਮਿ੍ਰਤਕ ਨੌਜਵਾਨ ਦੀ ਲਾਸ਼ ਪੱਕਾ ਰਜਬਾਹੇ ਦੇ ਮਾਈਨਰ ਨੰ. 2 ਦੀ ਪੱਟੜੀ ਤੋਂ ਮਿਲੀ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਸਵੀਰ ਸਿੰਘ (28) ਪੁੱਤਰ ਕੌਰ ਸਿੰਘ ਬੀਤੀ ਸ਼ਾਮ ਘਰ ਤੋਂ ਚਲਾ ਗਿਆ ਤੇ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰ ਜਸਵੀਰ ਸਿੰਘ ਦੀ ਸਾਰੀ ਰਾਤ ਭਾਲ ਕਰਦੇ ਰਹੇ। ਸਵੇਰ ਸਮੇਂ ਜਸਵੀਰ ਸਿੰਘ ਦੀ ਲਾਸ਼ ਪੱਕਾ ਰਜਬਾਹੇ ਦੀ ਪੱਟੜੀ ’ਤੇ ਪਈ ਸੀ। ਲਾਸ਼ ਦੀ ਸੂਚਨਾ ਮਿਲਦਿਆਂ ਥਾਣਾ ਸੰਗਤ ਦੇ ਮੁਖੀ ਦਲਜੀਤ ਸਿੰਘ ਬਰਾੜ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਲਾਸ਼ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਨੌਜਵਾਨ ਦੇ ਹੱਥ ’ਚ ਸਰਿੰਜ ਸੀ ਅਤੇ ਬਾਂਹ ’ਚੋਂ ਖੂਨ ਨਿਕਲਿਆ ਹੋਇਆ ਸੀ। ਲੱਗ ਰਿਹਾ ਸੀ ਕਿ ਜਸਵੀਰ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਣ ਹੋਈ ਹੋਵੇ।
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ’ਚ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ, ਧੜ ਨਾਲੋਂ ਵੱਖ ਹੋਇਆ ਸਿਰ
ਸਹਾਇਕ ਥਾਣੇਦਾਰ ਹਰਗੋਬਿੰਦ ਸਿੰਘ ਨੇ ਮਿ੍ਰਤਕ ਜਸਵੀਰ ਸਿੰਘ ਦੇ ਪਿਤਾ ਕੌਰ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ। ਦੱਸਣਾ ਬਣਦਾ ਸੀ ਕਿ ਮਿ੍ਰਤਕ ਜਸਵੀਰ ਸਿੰਘ 4 ਭੈਣਾ ਦਾ ਇਕਲੌਤਾ ਭਰਾ ਸੀ ਤੇ ਅਜੇ ਕੁਆਰਾ ਸੀ। ਅਚਨਚੇਤ ਵਾਪਰੀ ਘਟਨਾ ਕਾਰਣ ਸਮੁੱਚੇ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?