ਚਿੱਟੇ ਦੀ ਓਵਰਡੋਜ਼ ਕਾਰਣ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Saturday, Jul 03, 2021 - 06:27 PM (IST)

ਚਿੱਟੇ ਦੀ ਓਵਰਡੋਜ਼ ਕਾਰਣ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) : ਪਿੰਡ ਬਿਲਾਸਪੁਰ ਦਾ ਨੌਜਵਾਨ ਚਿੱਟੇ ਦੀ ਭੇਂਟ ਚੜ੍ਹ ਗਿਆ ਹੈ। ਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਹਰਭਜਨ ਸਿੰਘ ਭੱਟੀ ਨੇ ਦੱਸਿਆ ਕਿ ਬਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਬਿਲਾਸਪੁਰ ਜੋ ਕਿ ਬੇਰੁਜ਼ਗਾਰ ਹੋਣ ਕਾਰਨ ਨਸ਼ਿਆਂ ਦਾ ਸ਼ਿਕਾਰ ਹੋ ਗਿਆ ਅਤੇ ਬੀਤੀ ਰਾਤ ਚਿੱਟੇ ਦਾ ਟੀਕਾ ਲਗਾਉਣ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾ ਨੇ ਦੁਖੀ ਮਨ ਨਾਲ ਕਿਹਾ ਕਿ ਮ੍ਰਿਤਕ ਸਾਡਾ ਇਕਲੌਤਾ ਪੁੱਤ ਸੀ ਜਿਸ ਨੇ ਸਾਡੇ ਬੁੱਢੇ ਮਾਪਿਆਂ ਦਾ ਸਹਾਰਾ ਬਣਨਾ ਸੀ ਪਰ ਨਸ਼ਿਆਂ ਕਾਰਣ ਸਾਨੂੰ ਵਿਛੋੜਾ ਦੇ ਗਿਆ।

ਉਨ੍ਹਾਂ ਦੋਸ਼ ਲਗਾਇਆ ਕਿ ਸਾਡੇ ਪਿੰਡ ਵਿਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ ਅਤੇ ਪੁਲਸ ਪ੍ਰਸ਼ਾਸਨ ਲੋਕਾਂ ਦੇ ਘਰਾ ਵਿਚੋਂ ਸੱਥਰ ਵਿਛਣ ਤੋਂ ਰੋਕਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਕਰਵਾਈ ਕਰੇ। ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਪਰਸਨ ਸਿੰਘ ਅਤੇ ਚੌਕੀ ਇੰਚਾਰਜ ਬੇਅੰਤ ਸਿੰਘ ਭੱਟੀ ਨੇ ਦੱਸਿਆ ਕਿ ਮ੍ਰਿਤਕ ਬਿੰਦਰ ਸਿੰਘ ਦੀ ਦੇਹ ਕਬਜ਼ੇ ਵਿਚ ਲੈ ਕੇ ਉਸਦਾ ਪੋਸਟ ਮਾਰਟਮ ਕਰਵਾਇਆ ਗਿਆ ਹੈ ਅਤੇ ਪਸਟ ਮਾਰਟਮ ਦੀ ਰਿਪੋਰਟ ਆਉਣ ’ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


author

Gurminder Singh

Content Editor

Related News