ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਤਿੰਨ ਖ਼ਿਲਾਫ ਮਾਮਲਾ ਦਰਜ

Sunday, Nov 13, 2022 - 03:13 PM (IST)

ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਨੇੜਲੇ ਪਿੰਡ ਭਾਣਾ ਵਿਚ ਐਤਵਾਰ ਨੂੰ ਇਕ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਬਿਆਨਾਂ ’ਤੇ ਪਿੰਡ ਦੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪਿੰਡ ਭਾਣਾ ਵਾਸੀ ਬਾਵਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਚੈਨ ਸਿੰਘ ਪੁੱਤਰ ਨਾਜਰ ਸਿੰਘ ਭੱਠੇ ’ਤੇ ਕੰਮ ਕਰਦਾ ਸੀ। ਕੱਲ੍ਹ ਉਹ ਨਰਮਾ  ਲੈਣ ਗਿਆ ਸੀ ਅਤੇ ਰਾਤ ਨੂੰ ਸਹੀ ਸਲਾਮਤ ਘਰ ਆ ਗਿਆ। ਅੱਜ ਸਵੇਰੇ ਪਿੰਡ ਦੇ ਹੀ ਦੋ ਨੌਜਵਾਨ ਲੱਕੀ ਪੁੱਤਰ ਸੁੱਖਾ ਅਤੇ ਅਭਿਸ਼ੇਕ ਪੁੱਤਰ ਜਗਜੀਤ ਸਿੰਘ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਅਤੇ ਫਿਰ ਬੇਹੋਸ਼ੀ ਦੀ ਹਾਲਤ ’ਚ ਵਾਪਸ ਛੱਡ ਗਏ।  

ਇਸ ਤੋਂ ਬਾਅਦ ਸੁਖਚੈਨ ਸਿੰਘ ਉਸ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਬਾਵਾ ਸਿੰਘ ਦੇ ਇਨ੍ਹਾਂ ਬਿਆਨਾਂ ’ਤੇ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਚੈਨ ਸਿੰਘ ਦਾ ਕਰੀਬ ਛੇ ਮਹੀਨੇ ਪਹਿਲਾਂ ਤਲਾਕ ਹੋ ਗਿਆ ਸੀ। ਉਸ ਦੇ ਦੋ ਬੱਚੇ ਹਨ। ਜਿਸ ਵਿਚ ਕਰੀਬ 8 ਸਾਲ ਦਾ ਬੇਟਾ ਉਸਦੇ ਨਾਲ ਰਹਿੰਦਾ ਸੀ ਜਦੋਂ ਕਿ ਛੇ ਸਾਲਾ ਧੀ ਆਪਣੀ ਮਾਂ ਨਾਲ ਰਹਿੰਦੀ ਹੈ। ਇਸ ਸਬੰਧੀ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਏ. ਐੱਸ. ਆਈ. ਨੇ ਦੱਸਿਆ ਕਿ ਇਸ ਮਾਮਲੇ ’ਚ ਤਿੰਨ ਮੁਲਜ਼ਮਾਂ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਿਨ੍ਹਾਂ ’ਚ ਦੋ ਦੀ ਗ੍ਰਿਫਤਾਰੀ ਹੋ ਚੁਕੀ ਹੈ ਜਦਕਿ ਇਸ ਮਾਮਲੇ ’ਚ ਤੀਜਾ ਨਾਮਜ਼ਦ ਨੌਜਵਾਨ ਜਿਸ ’ਤੇ ਨਸ਼ਾ ਸਪਲਾਈ ਕਰਨ ਦਾ ਦੋਸ਼ ਹੈ ਪੁਲਸ ਦੀ ਗ੍ਰਿਫਤ ’ਚੋਂ ਬਾਹਰ ਹੈ, ਜਿਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


Gurminder Singh

Content Editor

Related News