ਪੰਜਾਬ 'ਚ ਵੱਡੀ ਘਟਨਾ, ਓਵਰਡੋਜ਼ ਕਾਰਣ ਇਕੱਠਿਆਂ ਤਿੰਨ ਨੌਜਵਾਨਾਂ ਦੀ ਮੌਤ
Wednesday, Oct 01, 2025 - 01:46 PM (IST)

ਫਿਰੋਜ਼ਪੁਰ/ਗੁਰੂਹਰਸਹਾਏ (ਵੈੱਬ ਡੈੱਸਕ, ਸੁਨੀਲ ਆਂਵਲਾ) : ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿਚ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਚ ਨਸ਼ੇ ਦੀ ਓਵਰਡੋਜ਼ ਕਾਰਣ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਣਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਰਮਨਦੀਪ ਸਿੰਘ ਪੁੱਤਰ ਬਚਿੱਤਰ ਸਿੰਘ, ਮੇਹਦ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਲੱਖੋ ਕੇ ਬਹਿਰਾਮ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦੇ ਆਦੀ ਸਨ ਅਤੇ ਰਾਤ ਨੂੰ ਵੀ ਉਨ੍ਹਾਂ ਵਲੋਂ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਗਿਆ ਵੱਡਾ ਕਦਮ
ਇਸ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੜਕ ’ਤੇ ਰੱਖ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਜਾਮ ਕਰਕੇ ਧਰਨਾ ਲਗਾ ਦਿੱਤਾ ਅਤੇ ਪੰਜਾਬ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਲੋਕਾਂ ਨੇ ਕਿਹਾ ਕਿ ਗੁਰੂਹਰਸਹਾਏ ਹਲਕੇ ਵਿਚ ਵੱਡੇ ਪੱਧਰ ’ਤੇ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰੰਤੂ ਪੁਲਸ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਤੇ ਨਸ਼ਾ ਸਮਗਲਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਚੀਮਾ ਨੂੰ ਪਾਰਟੀ 'ਚੋਂ ਕੱਢਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e